ਕੁਵੈਤ ਵਿੱਚ ਅੱਗ ਲੱਗਣ ਦੇ ਹਾਦਸੇ ਵਿਚ ਮਾਰੇ ਗਏ ਭਾਰਤੀਆਂ ਦੀਆਂ ਲਾਸ਼ਾਂ ਲਿਆਉਣ ਲਈ ਸੁਪਰ ਹਰਕਿਊਲਿਸ ਜਹਾਜ ਹੋਇਆ ਰਵਾਨਾ
14 ਜੂਨ 2024
ਕੁਵੈਤ ਦੇ ਮੰਗਾਫ ਸ਼ਹਿਰ ‘ਚ ਬੁੱਧਵਾਰ ਨੂੰ ਇਕ ਬਹੁ-ਮੰਜ਼ਿਲਾ ਇਮਾਰਤ ‘ਚ ਭਿਆਨਕ ਅੱਗ ਲੱਗਣ ਕਾਰਨ ਕੁੱਲ 45 ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ। ਭਾਰਤੀ ਹਵਾਈ ਸੈਨਾ ਦਾ C-130J ਸੁਪਰ ਹਰਕਿਊਲਸ ਜਹਾਜ਼ ਆਪਣੀ ਜਾਨ ਗੁਆਉਣ ਵਾਲੇ ਭਾਰਤੀਆਂ ਦੀਆਂ ਲਾਸ਼ਾਂ ਨੂੰ ਵਾਪਸ ਲਿਆਉਣ ਲਈ ਰਵਾਨਾ ਹੋ ਗਿਆ ਹੈ। ਰੱਖਿਆ ਅਧਿਕਾਰੀਆਂ ਨੇ ਕਿਹਾ ਕਿ ਉਮੀਦ ਹੈ ਕਿ ਜਹਾਜ਼ ਸ਼ੁੱਕਰਵਾਰ ਨੂੰ ਹੀ ਲਾਸ਼ਾਂ ਦੇ ਨਾਲ ਵਾਪਸ ਆ ਜਾਵੇਗਾ।
ਤੁਹਾਨੂੰ ਦੱਸ ਦੇਈਏ ਕਿ ਕੁਵੈਤ ਦੀ ਅੱਗ ਵਿੱਚ ਮਰਨ ਵਾਲਿਆਂ ਵਿੱਚੋਂ 23 ਨਾਗਰਿਕ ਕੇਰਲ ਦੇ ਹਨ। ਜਿਨ੍ਹਾਂ ਜਿਨ੍ਹਾਂ ਦੀ ਮ੍ਰਿਤਕ ਦੇਹ ਨੂੰ ਸ਼ੁੱਕਰਵਾਰ ਸਵੇਰੇ ਕੋਚੀ ਹਵਾਈ ਅੱਡੇ ‘ਤੇ ਲਿਆਂਦਾ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਉਨ੍ਹਾਂ ਦੇ ਘਰ ਲਿਜਾਇਆ ਜਾਵੇਗਾ।ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਅਤੇ ਹੋਰ ਮੰਤਰੀ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸਵਾਗਤ ਕਰਨਗੇ। ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਸਿਆਸੀ ਮਨਜ਼ੂਰੀ ਨਾ ਮਿਲਣ ਕਾਰਨ ਕੁਵੈਤ ਨਹੀਂ ਜਾ ਸਕੀ। ਮੰਤਰੀ ਮੰਡਲ ਨੇ ਰਾਜ ਸਰਕਾਰ ਦੀ ਤਰਫੋਂ ਸਭ ਕੁਝ ਤਾਲਮੇਲ ਕਰਨ ਲਈ ਉਸਨੂੰ ਅਤੇ ਇੱਕ ਅਧਿਕਾਰੀ ਨੂੰ ਕੁਵੈਤ ਭੇਜਣ ਦਾ ਫੈਸਲਾ ਕੀਤਾ ਸੀ।ਉਨ੍ਹਾਂ ਕੇਂਦਰ ਦੇ ਇਸ ਕਦਮ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ, ਉਨ੍ਹਾਂ ਦੇ ਪਰਿਵਾਰ ਉਨ੍ਹਾਂ ਦੇ ਨਾਲ ਨਹੀਂ ਹਨ, ਅਜਿਹੇ ਸਮੇਂ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਮਦਦ ਯਕੀਨੀ ਬਣਾਉਣਾ ਚਾਹੁੰਦੀ ਹੈ।