ਮੌਸਮ ਵਿਭਾਗ ਨੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਕੀਤਾ ਜਾਰੀ – ਕਦੋਂ ਪਏਗਾ ਮੀਂਹ ਦੀ ਕੀਤੀ ਭਵਿੱਖਬਾਂਣੀ
News Punjab
ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਸਮੇਤ 14 ਰਾਜਾਂ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਲਈ ਲੂ ਚੱਲਣ ਦਾ ਅਲਰਟ ਜਾਰੀ ਕੀਤਾ ਹੈ। ਤਾਪਮਾਨ 44 ਤੋਂ 47 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਗਰਮ ਹਵਾਵਾਂ ( ਲੂ ) ਚੱਲਣ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ
ਨਿਊਜ਼ ਪੰਜਾਬ
ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਐਸਏਐਸ ਨਗਰ, ਮਲੇਰਕੋਟਲਾ ਸ਼ਾਮਲ ਹਨ। ਸੂਬੇ ਵਿੱਚ ਸ਼ੁੱਕਰਵਾਰ ਨੂੰ ਸਭ ਤੋਂ ਵੱਧ ਤਾਪਮਾਨ ਅਬੋਹਰ ਵਿੱਚ 47.6 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ 18 ਜੂਨ ਤੋਂ ਤਿੰਨ ਦਿਨ ਪੰਜਾਬ ਵਿੱਚ ਕਈ ਥਾਵਾਂ ’ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਮਾਨਸੂਨ ਦੇ 27 ਜੂਨ ਤੱਕ ਪਹੁੰਚਣ ਦੀ ਸੰਭਾਵਨਾ ਹੈ।
15 ਜੂਨ ਦਾ ਮੌਸਮ
16 ਜੂਨ ਦਾ ਮੌਸਮ
17 ਜੂਨ ਦਾ ਮੌਸਮ
ਤਸਵੀਰਾਂ ਅਤੇ ਰਿਪੋਰਟ – IMD