ਹਾਈਕੋਰਟ ਨੇ ਜਾਰੀ ਕੀਤਾ ਨੋਟਿਸ, ਹੁਣ ਦਿੱਲੀ ਦੇ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਦੀ ਵਧੀ ਮੁਸੀਬਤ…..
15 ਜੂਨ 2024
ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਸ਼ਰਾਬ ਨੀਤੀ ਨਾਲ ਸਬੰਧਤ ਮਾਮਲੇ ਦੀ ਅਦਾਲਤੀ ਸੁਣਵਾਈ ਦੀ ਵੀਡੀਓ ਰਿਕਾਰਡਿੰਗ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ 28 ਮਾਰਚ ਨੂੰ ਦਿੱਲੀ ਹਾਈਕੋਰਟ ‘ਚ ਆਬਕਾਰੀ ਨੀਤੀ ਮਾਮਲੇ ਨਾਲ ਜੁੜੀ ਸੁਣਵਾਈ ਹੋਈ ਸੀ, ਜਿਸ ਦੀ ਵੀਡੀਓ ਰਿਕਾਰਡਿੰਗ ਕੀਤੀ ਗਈ ਸੀ। ਇਸ ਵੀਡੀਓ ਰਿਕਾਰਡਿੰਗ ਨੂੰ ਸੁਨੀਤਾ ਕੇਜਰੀਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਹਾਈ ਕੋਰਟ ਨੇ ਸ਼ਨੀਵਾਰ ਨੂੰ ਸੁਨੀਤਾ ਕੇਜਰੀਵਾਲ ਨੂੰ ਇਸ ਵੀਡੀਓ ਨੂੰ ਹਟਾਉਣ ਦਾ ਹੁਕਮ ਦਿੱਤਾ ਹੈ।ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਟ੍ਰਾਇਲ ਕੋਰਟ ਨੂੰ ਸੰਬੋਧਨ ਕਰਦੇ ਨਜ਼ਰ ਆ ਰਹੇ ਹਨ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਅਤੇ ਅਮਿਤ ਸ਼ਰਮਾ ਦੀ ਬੈਂਚ ਨੇ ਉਲੰਘਣਾ ਦੇ ਦੋਸ਼ਾਂ ਵਾਲੀ ਪਟੀਸ਼ਨ ‘ਤੇ ਸੁਨੀਤਾ ਕੇਜਰੀਵਾਲ ਅਤੇ ਸੋਸ਼ਲ ਮੀਡੀਆ ਪਲੇਟਫਾਰਮ X, Meta ਅਤੇ YouTube ਸਮੇਤ ਛੇ ਲੋਕਾਂ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਐਕਸ-ਪਾਰਟ ਅੰਤਰਿਮ ਹੁਕਮ ਜਾਰੀ ਕਰਦਿਆਂ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ 9 ਜੁਲਾਈ ਨੂੰ ਹੋਵੇਗੀ।