ਗਾਜ਼ੀਆਬਾਦ ਵਿੱਚ ਦਰਦਨਾਕ ਹਾਦਸਾ,ਟਰੇਨ ਦੀ ਲਪੇਟ ‘ਚ ਆਉਣ ਨਾਲ ਤਿੰਨ ਨੌਜਵਾਨਾਂ ਦੀ ਮੌਤ

16 ਜੂਨ 2024

ਗਾਜ਼ੀਆਬਾਦ ਦੇ ਲੋਨੀ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਹਾਜੀਪੁਰ ਰਾਜ ਇੰਟਰ ਕਾਲਜ ਦੇ ਸਾਹਮਣੇ ਰੇਲਵੇ ਟ੍ਰੈਕ ‘ਤੇ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ।ਪੈਦਲ ਚੱਲਣ ਵਾਲਿਆਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮ੍ਰਿਤਕ ਦੇ ਕੋਲ ਕੀ-ਪੈਡ ਵਾਲੇ ਦੋ ਮੋਬਾਈਲ ਫ਼ੋਨ ਮਿਲੇ ਹਨ ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ। ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਦੇ ਕੋਲ ਕੀ-ਪੈਡ ਵਾਲੇ ਦੋ ਮੋਬਾਈਲ ਫ਼ੋਨ ਮਿਲੇ ਹਨ। ਨੰਬਰ ‘ਤੇ ਸੰਪਰਕ ਕੀਤਾ ਜਾ ਰਿਹਾ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।