ਪੰਜਾਬ ‘ਚ ਸੋਮਵਾਰ ਨੂੰ ਛੁੱਟੀ ਦਾ ਐਲਾਨ……
ਪੰਜਾਬ ਨਿਊਜ਼,16 ਜੂਨ 2024
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ 17 ਜੂਨ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਕਾਰਨ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਹੋਰ ਅਦਾਰਿਆਂ ਅਤੇ ਵਪਾਰਕ ਇਕਾਈਆਂ ਵਿੱਚ 17 ਜੂਨ ਨੂੰ ਛੁੱਟੀ ਰਹੇਗੀ। ਇਹ ਛੁੱਟੀ ਈਦ-ਉਲ-ਅਜ਼ਹਾ (ਬਕਰੀਦ) ਦੇ ਤਿਉਹਾਰ ਦੇ ਮੱਦੇਨਜ਼ਰ ਕੀਤੀ ਗਈ ਹੈ।ਇਸ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਰਹੇਗੀ। ਸਰਕਾਰੀ ਮੁਲਾਜ਼ਮਾਂ ਨੂੰ ਇੱਕੋ ਸਮੇਂ ਦੋ ਛੁੱਟੀਆਂ ਹੋਣਗੀਆਂ ਕਿਉਂਕਿ 16 ਜੂਨ ਨੂੰ ਐਤਵਾਰ ਹੈ ਅਤੇ 17 ਜੂਨ ਨੂੰ ਈਦ-ਉਲ-ਅਜ਼ਹਾ ਦੀ ਛੁੱਟੀ ਐਲਾਨੀ ਗਈ ਹੈ।