ਸੱਚਾ ਮਿੱਤਰ ਕੌਣ ਹੈ? – ਵਿਚਾਰ ਵੀਰ ਭੁਪਿੰਦਰ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 17 ਜੂਨ 2024

ਨਿਊਜ਼ ਪੰਜਾਬ

ਸੱਚਾ ਮਿੱਤਰ ਕੌਣ ਹੈ? – ਵਿਚਾਰ ਵੀਰ ਭੁਪਿੰਦਰ ਸਿੰਘ ਜੀ

AMRIT VELE DA HUKAMNAMA,
SRI DARBAR SAHIB,AMRITSAR,
ANG-692, 17-06-2024

_*ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥*_

जो जनु भाउ भगति कछु जानै ता कउ अचरजु काहो ॥ जिउ जलु जल महि पैसि न निकसै तिउ ढुरि मिलिओ जुलाहो ॥१॥ हरि के लोगा मै तउ मति का भोरा ॥ जउ तनु कासी तजहि कबीरा रमईऐ कहा निहोरा ॥१॥ रहाउ ॥ कहतु कबीरु सुनहु रे लोई भरमि न भूलहु कोई ॥ किआ कासी किआ ऊखरु मगहरु रामु रिदै जउ होई ॥२॥३॥

That humble being, who knows even a little about loving devotional worship – what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. ||1|| O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? ||1||Pause|| Says Kabeer, listen, O people – do not be deluded by doubt. What is the difference between Benares and the barren land of Maghar, if the Lord is within one’s heart? ||2||3||

ਪਦਅਰਥ:- ਜਾਨੈ—ਸਾਂਝ ਰੱਖਦਾ ਹੈ। ਤਾ ਕਉ—ਉਸ ਵਾਸਤੇ। ਕਾਹੋ ਅਚਰਜੁ—ਕਿਹੜਾ ਅਨੋਖਾ ਕੰਮ? ਕੋਈ ਵੱਡੀ ਅਨੋਖੀ ਗੱਲ ਨਹੀਂ। ਪੈਸਿ—ਪੈ ਕੇ। ਢੁਰਿ—ਢਲ ਕੇ, ਨਰਮ ਹੋ ਕੇ, ਆਪਾ-ਭਾਵ ਗੰਵਾ ਕੇ।1। ਭੋਰਾ—ਭੋਲਾ। ਤਉ—ਤਾਂ। ਤਜਹਿ—ਤਿਆਗ ਦੇਵੇ। ਕਬੀਰਾ—ਹੇ ਕਬੀਰ! ਨਿਹੋਰਾ—ਅਹਿਸਾਨ, ਉਪਕਾਰ।1। ਰਹਾਉ। ਰੇ ਲੋਈ—ਹੇ ਲੋਕ! ਜੇ ਜਗਤ! (ਨੋਟ:- ਲਫ਼ਜ਼ ‘ਰੇ’ ਪੁਲਿੰਗ ਹੈ, ਇਸ ਦਾ ਇਸਤ੍ਰੀ-ਲਿੰਗ ‘ਰੀ’ ਹੈ। ਸੋ, ਕਬੀਰ ਜੀ ਇੱਥੇ ਆਪਣੀ ਵਹੁਟੀ ‘ਲੋਈ’ ਨੂੰ ਨਹੀਂ ਆਖ ਰਹੇ)। ਊਖਰੁ—ਕੱਲਰ। ਮਗਹਰੁ—ਇਕ ਪਿੰਡ ਦਾ ਨਾਮ ਹੈ, ਇਹ ਪਿੰਡ ਯੂ. ਪੀ. ਦੇ ਜ਼ਿਲੇ ਬਸਤੀ ਵਿਚ ਹੈ। ਹਿੰਦੂ ਲੋਕਾਂ ਦਾ ਖ਼ਿਆਲ ਹੈ ਕਿ ਇਸ ਥਾਂ ਨੂੰ ਸ਼ਿਵ ਜੀ ਨੇ ਸਰਾਪ ਦੇ ਦਿੱਤਾ ਸੀ, ਇਸ ਵਾਸਤੇ ਇੱਥੇ ਮਰਿਆਂ ਮੁਕਤੀ ਨਹੀਂ ਮਿਲ ਸਕਦੀ।2।

ਅਰਥ:- ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! (ਕਬੀਰ ਜੀ ਆਪਣੇ ਆਪ ਨੂੰ ਕਹਿੰਦੇ ਹਨ ) ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਜੀ ਕਹਿੰਦੇ ਹਨ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।

अर्थ :- जैसे पानी पानी में मिल के (फिर) अलग नहीं हो सकता, उसी प्रकार (कबीर) जुलाह (भी) आपा-भाव मिटा के परमात्मा में मिल गया है। इस में कोई अनोखी बात नहीं है,जो भी मनुख भगवान-प्रेम और भगवान-भक्ति के साथ साँझ बनाता है (उस का भगवान के साथ एक-रूप हो जाना कोई बड़ी बात नहीं है।1। हे संत जनो ! (लोकों के विचार में) मैं मति का कमला ही सही (भावार्थ, लोक मुझे काहे मूर्ख कहें कि मैं काँशी छोड़ के मगहर आ गया हूँ)। (पर,) हे कबीर ! (कबीर जी स्वयं को के रहे हैं) अगर तूं काँशी में (रहता हुआ) शरीर छोडें (और मुक्ति मिल जाए) तो परमात्मा का इस में क्या उपकार समझा जाएगा ? क्योंकि काँशी में तो वैसे ही इन लोकों के विचार अनुसार मरन लगने से मुक्ति मिल जाती है, तो फिर सुमिरन का क्या लाभ ?।1।रहाउ। (पर) कबीर जी कहते है-हे लोगो ! सुनो, कोई मनुख किसी भ्रम में ना पड़ जाए (कि काँशी में मुक्ति मिलती है, और मगहर में नहीं मिलती), अगर परमात्मा (का नाम) हृदय में हो, तो काँशी क्या और कलराठा मगहर क्या (दोनो जगह भगवान में लीन हो सकते है)।2।3।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!