ਯੂਪੀ ਦੇ ਸਿਨੇਮਾ ਹਾਲ ‘ਚ ਲੱਗੀ ਭਿਆਨਕ ਅੱਗ ਕਰਨ ਮਚੀ ਹਫੜਾ-ਦਫੜੀ,ਮਿੰਟਾਂ ‘ਚ ਸਭ ਕੁਝ ਸੜ ਕੇ ਸੁਆਹ

17 ਜੂਨ 2024

ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿੱਚ ਇੱਕ ਸਿਨੇਮਾ ਹਾਲ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਸਿਨੇਮਾ ਹਾਲ ‘ਚ ਹਫੜਾ-ਦਫੜੀ ਮੱਚ ਗਈ ਅਤੇ ਕੁਝ ਹੀ ਮਿੰਟਾਂ ‘ਚ ਸਭ ਕੁਝ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ ਸਿਨੇਮਾ ਹਾਲ ਦਾ ਨਾਂ ਅੰਬਾ ਸਿਨੇਪਲੈਕਸ ਹੈ।ਜਿੱਥੇ ਰਾਤ 11 ਵਜੇ ਸਿਨੇਮਾ ਘਰ ਦੇ ਅੰਦਰ ਬਿਜਲੀ ਦੀਆਂ ਤਾਰਾਂ ਵਿੱਚ ਜ਼ਬਰਦਸਤ ਸ਼ਾਰਟ ਸਰਕਟ ਹੋ ਗਿਆ।ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਕਈ ਮੀਟਰ ਉੱਚੀਆਂ ਉੱਠਦੀਆਂ ਦਿਖਾਈ ਦਿੱਤੀਆਂ।

ਦੱਸਿਆ ਜਾ ਰਿਹਾ ਹੈ ਕਿ ਫਿਲਮ ਦਾ ਸ਼ੋਅ ਖਤਮ ਹੋ ਗਿਆ ਸੀ, ਜਿਸ ਤੋਂ ਬਾਅਦ ਕਰੀਬ ਅੱਧੇ ਘੰਟੇ ਬਾਅਦ ਜਦੋਂ ਸਿਨੇਮਾ ਹਾਲ ਦੇ ਕਰਮਚਾਰੀ ਬਾਹਰ ਬੈਠੇ ਸਨ ਤਾਂ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ।ਕੁਝ ਹੀ ਸਮੇਂ ‘ਚ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਸਿਨੇਮਾ ਘਰ ਦੀਆਂ ਕੁਰਸੀਆਂ ਅਤੇ ਪੂਰੇ ਹਾਲ ਨੂੰ ਆਪਣੀ ਲਪੇਟ ‘ਚ ਲੈ ਲਿਆ। ਪੁਲਿਸ ਨੇ ਪ੍ਰਵੇਸ਼ ਅਤੇ ਨਿਕਾਸ ਦੇ ਰਸਤੇ ਬੰਦ ਕਰ ਦਿੱਤੇ।ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ ਅੱਧੀ ਦਰਜਨ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨੀ ਭਿਆਨਕ ਸੀ ਕਿ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਕਰਮੀਆਂ ਨੂੰ ਕਾਫੀ ਮੁਸ਼ੱਕਤ ਕਰਨੀ ਪਈ।