ਹਰਿਆਣਾ ‘ਚ ਕਾਂਗਰਸ ਨੂੰ ਵੱਡਾ ਝਟਕਾ, ਕਿਰਨ ਚੌਧਰੀ ਨੇ ਪਾਰਟੀ ਤੋਂ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ

ਚੰਡੀਗੜ੍ਹ, 18 ਜੂਨ 2024

ਸੀਨੀਅਰ ਕਾਂਗਰਸੀ ਆਗੂ ਅਤੇ ਹਰਿਆਣਾ ਦੀ ਸਾਬਕਾ ਕੈਬਨਿਟ ਮੰਤਰੀ ਕਿਰਨ ਚੌਧਰੀ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਲੋਕ ਸਭਾ ਚੋਣਾਂ ਵਿੱਚ ਆਪਣੀ ਧੀ ਨੂੰ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ ਪਾਰਟੀ ਖ਼ਿਲਾਫ਼ ਆਵਾਜ਼ ਉਠਾਉਣ ਵਾਲੀ ਕਾਂਗਰਸ ਵਿਧਾਇਕ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਸਾਬਕਾ ਸੰਸਦ ਮੈਂਬਰ ਸ਼ਰੂਤੀ ਚੌਧਰੀ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ।