ਅਯੁੱਧਿਆ ਵਿਚ ਰਾਮ ਮੰਦਰ ਕੰਪਲੈਕਸ ‘ਚ ਚੱਲੀ ਗੋਲੀ, ਸੁਰੱਖਿਆ ‘ਤੇ ਤਾਇਨਾਤ SSF ਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ
19 ਜੂਨ 2024
ਉੱਤਰ ਪ੍ਰਦੇਸ਼ ਦੇ ਅਯੁੱਧਿਆ ‘ਚ ਸਸ਼ਤ੍ਰ ਸੀਮਾ ਬਲ (SSF) ਦੇ ਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਦਰਅਸਲ ਰਾਮ ਜਨਮ ਭੂਮੀ ਕੰਪਲੈਕਸ ਐੱਸਐੱਸਐੱਫ ਦੇ ਜਵਾਨ ਨੂੰ ਗੋਲੀ ਮਾਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ।ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਜਾਣਕਾਰੀ ਮੁਤਾਬਕ ਇਹ ਮਾਮਲਾ ਅਯੁੱਧਿਆ ‘ਚ ਦੇਰ ਰਾਤ ਦਾ ਹੈ, ਦੇਰ ਰਾਤ ਹਥਿਆਰਾਂ ਦੀ ਗੜਬੜੀ ਕਾਰਨ ਅਚਾਨਕ ਕਿਸੇ ਤਰ੍ਹਾਂ ਗੋਲੀ ਚੱਲ ਗਈ, ਜੋ ਐਸਐਸਐਫ ਦੇ ਜਵਾਨ ਨੂੰ ਲੱਗ ਗਈ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਆਸ-ਪਾਸ ਮੌਜੂਦ ਹੋਰ ਸੁਰੱਖਿਆ ਕਰਮਚਾਰੀ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਦੇਖਿਆ ਕਿ ਸਿਪਾਹੀ ਸ਼ਤਰੂਘਨ ਵਿਸ਼ਵਕਰਮਾ ਜ਼ਖਮੀ ਹੋ ਗਿਆ,ਸੁਰੱਖਿਆ ਕਰਮੀਆਂ ਨੇ ਤੁਰੰਤ ਜਵਾਨ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਪਹੁੰਚਾਇਆ।ਹਸਪਤਾਲ ਵਿਚ ਸਿਪਾਹੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਤੁਰੰਤ ਟਰਾਮਾ ਸੈਂਟਰ ਰੈਫਰ ਕਰ ਦਿੱਤਾ। ਇਸ ਤੋਂ ਬਾਅਦ ਸਿਪਾਹੀ ਨੂੰ ਟਰੌਮਾ ਸੈਂਟਰ ਲਿਜਾਇਆ ਗਿਆ, ਡਾਕਟਰ ਨੇ ਸ਼ਤਰੂਘਨ ਵਿਸ਼ਵਕਰਮਾ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਪੁਲਸ ਨੇ ਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।