ਦਿੱਲੀ ਦੀ ਮੰਤਰੀ ਆਤਸ਼ੀ ਨੇ ਪਾਣੀ ਦੀ ਕਮੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ
ਦਿੱਲੀ,20 ਜੂਨ 2024
ਦਿੱਲੀ ਵਿੱਚ ਪਾਣੀ ਨੂੰ ਲੈ ਕੇ ਗੰਭੀਰ ਸਥਿਤੀ ਬਣੀ ਹੋਈ ਹੈ। ਕਈ ਵੀਆਈਪੀ ਇਲਾਕਿਆਂ ਵਿੱਚ ਵੀ ਪਾਣੀ ਦੀ ਭਾਰੀ ਕਿੱਲਤ ਹੈ ਇਸ ਦੌਰਾਨ ਦਿੱਲੀ ਸਰਕਾਰ ਦੇ ਜਲ ਮੰਤਰੀ ਆਤਿਸ਼ੀ ਨੇ ਪਾਣੀ ਦੇ ਮੁੱਦੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਚਿੱਠੀ ਵਿੱਚ ਆਤਿਸ਼ੀ ਨੇ ਪੀਐਮ ਮੋਦੀ ਨੂੰ ਕਿਹਾ ਕਿ ਜੇਕਰ 21 ਜੂਨ ਤੱਕ ਦਿੱਲੀ ਵਿੱਚ ਪਾਣੀ ਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ 21 ਜੂਨ ਤੂੰ ਅਨਮਿਥੇ ਸਮੇਂ ਲਈ ਭੁੱਖ ਹੜਤਾਲ ਤੇ ਚਲੇ ਜਾਣਗੇ। ਆਤਿਸ਼ੀ ਨੇ ਕਿਹਾ ਦਿੱਲੀ ਵਿੱਚ ਸਖਤ ਗਰਮੀ ਹੈ। ਇੱਥੇ ਦਿਨ ਦਾ ਤਾਪਮਾਨ 47 ਅਤੇ 48 ਡਿਗਰੀ ਦੇ ਆਸ-ਪਾਸ ਰਿਹਾ। ਜਦੋਂ ਕਿ ਰਾਤ ਨੂੰ ਵੀ ਤਾਪਮਾਨ 40 ਡਿਗਰੀ ਸੈਲਸੀਅਰ ਦੇ ਕਰੀਬ ਰਿਹਾ ਇਸ ਭਿਆਨਕ ਗਰਮੀ ਵਿੱਚ ਹਰ ਵਿਅਕਤੀ ਨੂੰ ਪਾਣੀ ਦੀ ਲੋੜ ਹੁੰਦੀ ਹੈ ਅੱਜ ਦਿੱਲੀ ਦੇ ਲੋਕਾਂ ਨੂੰ ਪਾਣੀ ਦੀ ਜਿਆਦਾ ਲੋੜ ਹੈ।ਦਿੱਲੀ ਦੇ ਲੋਕ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਹੇ ਹਨ।
ਮੈਂ ਉਹਨਾਂ ਨੂੰ ਅਪੀਲ ਕੀਤੀ ਹੈ ਕਿ ਹੁਣ ਦਿੱਲੀ ਦੇ ਲੋਕਾਂ ਦਾ ਦੁੱਖ ਹਰ ਹੱਦ ਪਾਰ ਕਰ ਗਿਆ ਹੈ ਮੈਂ ਪ੍ਰਧਾਨ ਮੰਤਰੀ ਨੂੰ ਦਿੱਲੀ ਦੇ ਲੋਕਾਂ ਨੂੰ ਪਾਣੀ ਮੁਹਈਆ ਕਰਵਾਉਣ ਦੀ ਬੇਨਤੀ ਕੀਤੀ ਹੈ। ਉਹ ਇਹ ਪਾਣੀ ਹਰਿਆਣਾ ਜਾਂ ਕਿਸੇ ਹੋਰ ਥਾਂ ਤੋਂ ਲੈ ਸਕਦਾ ਹੈ ਪਰ ਉਸਨੂੰ ਇਹ ਪਾਣੀ ਦਿੱਲੀ ਦੇ ਲੋਕਾਂ ਨੂੰ ਮਿਲਣਾ ਚਾਹੀਦਾ ਹੈ। ਆਤਿਸ਼ੀ ਨੇ ਕਿਹਾ ਜੇਕਰ 21 ਜੂਨ ਤੱਕ ਦਿੱਲੀ ਦੇ ਲੋਕਾਂ ਨੂੰ ਉਹਨਾਂ ਦਾ ਸਹੀ ਪਾਣੀ ਨਹੀਂ ਮਿਲਦਾ ਤਾਂ ਮੈਂ ਇਸ ਦਿਨ ਤੋਂ ਪਾਣੀ ਲਈ ਸੱਤਿਆ ਗ੍ਰਹਿ ਸ਼ੁਰੂ ਕਰਨ ਲਈ ਮਜਬੂਰ ਹੋਵਾਂਗੀਂ। ਮੈਂ ਉਦੋਂ ਤੱਕ ਅਨਮਿਥੇ ਸਮੇਂ ਲਈ ਭੁੱਖ ਹੜਤਾਲ ਤੇ ਬੈਠਾਂਗੀਂ ਜਦੋਂ ਤੱਕ ਦਿੱਲੀ ਦੇ ਦਿੱਲੀ ਦੇ ਲੋਕਾਂ ਨੂੰ ਪਾਣੀ ਨਹੀਂ ਮਿਲ ਜਾਂਦਾ।