ਇਸ ਦਿਨ ਪੰਜਾਬ ਭਰ ਵਿੱਚ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਅਤੇ ਹੋਰ ਅਦਾਰੇ ਰਹਿਣਗੇ ਬੰਦ

ਪੰਜਾਬ ਨਿਊਜ਼,20 ਜੂਨ 2024

ਪੰਜਾਬ ਵਿੱਚ 22 ਜੂਨ ਨੂੰ ਸਰਕਾਰੀ ਛੁੱਟੀ ਹੋਵੇਗੀ। ਦਰਅਸਲ, 22 ਜੂਨ (ਸ਼ਨੀਵਾਰ) ਨੂੰ ਕਬੀਰ ਜੈਅੰਤੀ ਹੈ, ਜਿਸ ਕਾਰਨ ਸਾਰੇ ਸਰਕਾਰੀ ਦਫ਼ਤਰਾਂ, ਹੋਰ ਅਦਾਰਿਆਂ ਅਤੇ ਕਾਰੋਬਾਰੀ ਇਕਾਈਆਂ ਵਿੱਚ ਛੁੱਟੀ ਰਹੇਗੀ।

ਪੰਜਾਬ ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਨੂੰ ਛੁੱਟੀ ਵਜੋਂ ਘੋਸ਼ਿਤ ਕੀਤਾ ਹੈ। ਜ਼ਿਕਰਯੋਗ ਹੈ ਕਿ ਕੜਾਕੇ ਦੀ ਗਰਮੀ ਕਾਰਨ ਪੰਜਾਬ ਭਰ ਦੇ ਸਕੂਲਾਂ-ਕਾਲਜਾਂ ‘ਚ ਪਹਿਲਾਂ ਹੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।