ਸੁਹਾਵਣੇ ਮੌਸਮ ਨਾਲ ਪੰਜਾਬ ਦੇ ਲੋਕਾਂ ਨੂੰ ਮਿਲੀ ਵੱਡੀ ਰਾਹਤ,, ਕਈ ਸ਼ਹਿਰਾ ‘ਚ ਪੈ ਰਿਹਾ ਮੀਂਹ ..
ਪੰਜਾਬ ਮੌਸਮ ਵਿਭਾਗ ,20 ਜੂਨ 2024
ਪੰਜਾਬ ਵਿਚ ਇਕਦਮ ਮੌਸਮ ਬਦਲ ਗਿਆ ਹੈ। ਕੱਲ੍ਹ ਸ਼ਾਮ ਤੋਂ ਸ਼ੁਰੂ ਹੋਈ ਬਾਰਸ਼ ਨੇ ਵੱਡੀ ਰਾਹਤ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਂਦੇ ਕੁਝ ਦਿਨਾਂ ਤੱਕ ਮੌਸਮ ਇਸੇ ਤਰ੍ਹਾਂ ਬਣਿਆਂ ਰਹੇਗਾ।
ਪੱਛਮੀ ਗੜਬੜੀ ਦੇ ਚੱਲਦਿਆਂ ਮਾਨਸੂਨ ਤੋਂ ਪਹਿਲਾਂ ਪਏ ਮੀਂਹ ਕਰਕੇ ਲੋਕਾਂ ਨੂੰ 20-21 ਜੂਨ ਤੱਕ ਮੌਸਮ ਖੁਸ਼ਗਵਾਰ ਰਹਿ ਸਕਦਾ ਹੈ। ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਮਾਝੇ ਤੇ ਦੋਆਬੇ ਇਲਾਕੇ ’ਚ ਹਨੇਰੀ ਚੱਲੀ ਤੇ ਉਸ ਤੋਂ ਬਾਅਦ ਹਲਕਾ ਮੀਂਹ ਪਿਆ।
ਇਸ ਦਾ ਅਸਰ ਮਾਲਵੇ ਵਿਚ ਵੀ ਦੇਖਣ ਨੂੰ ਮਿਲਿਆ ਹੈ। ਅੰਮ੍ਰਿਤਸਰ ਦੇ ਕੁਝ ਇਲਾਕਿਆਂ ’ਚ ਮੀਂਹ ਦੇ ਨਾਲ ਗੜੇਮਾਰੀ ਵੀ ਹੋਈ ਹੈ। ਸੂਬੇ ਦੇ ਜਲੰਧਰ, ਹੁਸ਼ਿਆਰਪੁਰ, ਪਠਾਨਕੋਟ, ਰੋਪੜ, ਆਨੰਦਪੁਰ ਸਾਹਿਬ, ਲੁਧਿਆਣਾ, ਮੁਹਾਲੀ ਤੇ ਪਟਿਆਲਾ ਦੇ ਕੁਝ ਇਲਾਕਿਆਂ ’ਚ ਹਨੇਰੀ ਤੋਂ ਬਾਅਦ ਮੀਂਹ ਪੈਣ ਕਾਰਨ ਤਾਪਮਾਨ ’ਚ ਵੀ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 24 ਤੋਂ 48 ਘੰਟਿਆਂ ਦੌਰਾਨ ਪੰਜਾਬ ’ਚ ਕਈ ਥਾਵਾਂ ’ਤੇ ਹਨੇਰੀ ਚੱਲਣ ਤੋਂ ਇਲਾਵਾ ਮੀਂਹ ਪੈ ਸਕਦਾ ਹੈ।
ਦਿੱਲੀ ਦੇ ਲੋਕ ਇਸ ਸਮੇਂ ਕਹਿਰ ਦੀ ਗਰਮੀ ਤੋਂ ਪ੍ਰੇਸ਼ਾਨ ਹਨ। ਬੁੱਧਵਾਰ ਦੇਰ ਰਾਤ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਰਾਤ ਨੂੰ ਹਨੇਰੀ ਦੇ ਨਾਲ-ਨਾਲ ਹੋਈ ਬਾਰਿਸ਼ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ। ਆਈਐਮਡੀ ਦੇ ਅਨੁਸਾਰ, ਤਾਜ਼ਾ ਪੱਛਮੀ ਗੜਬੜੀ ਨਾਲ ਉੱਤਰੀ ਖੇਤਰ ਵਿੱਚ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਦਿੱਲੀ ਵਿੱਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਤੂਫਾਨ ਦੀ ਵੀ ਸੰਭਾਵਨਾ ਹੈ।
ਮੱਧ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਦੱਖਣੀ ਗੁਜਰਾਤ, ਉੱਤਰੀ ਛੱਤੀਸਗੜ੍ਹ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਜੰਮੂ ਅਤੇ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਤਰਾਖੰਡ, ਰਾਇਲਸੀਮਾ, ਅੰਦਰੂਨੀ ਕਰਨਾਟਕ, ਬਿਹਾਰ, ਗੰਗਾ ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਲਕਸ਼ਦੀਪ ਅਤੇ ਮੱਧ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰ-ਪੱਛਮੀ ਰਾਜਸਥਾਨ ਵਿੱਚ ਗਰਜ ਅਤੇ ਧੂੜ ਭਰੀ ਹਨੇਰੀ ਦੀ ਸੰਭਾਵਨਾ ਹੈ।