ਵੱਡੀ ਖ਼ਬਰ: ਕੇਜਰੀਵਾਲ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ, 20 ਜੂਨ 2024
ਦਿੱਲੀ ਦੀ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ।
ਦਿੱਲੀ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ।ਈਡੀ ਦੇ ਵਿਸ਼ੇਸ਼ ਵਕੀਲ ਜ਼ੋਹੇਬ ਹੁਸੈਨ ਨੇ ਜਦੋਂ ਤੱਕ ਜਾਂਚ ਏਜੰਸੀ ਆਪਣੇ ਕਾਨੂੰਨੀ ਉਪਚਾਰਾਂ ਦੀ ਵਰਤੋਂ ਨਹੀਂ ਕਰਦੀ, ਉਦੋਂ ਤੱਕ ਆਦੇਸ਼ ‘ਤੇ ਰੋਕ ਲਗਾਉਣ ਦੀ ਪ੍ਰਾਰਥਨਾ ਕੀਤੀ। ਹਾਲਾਂਕਿ ਅਦਾਲਤ ਨੇ ਸਟੇਅ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਹੈ।
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਸਨ। ਹਾਲਾਂਕਿ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ 21 ਦਿਨਾਂ ਲਈ ਜ਼ਮਾਨਤ ਮਿਲ ਗਈ ਸੀ। ਚੋਣਾਂ ਖ਼ਤਮ ਹੁੰਦਿਆਂ ਹੀ ਉਹ 2 ਜੂਨ ਨੂੰ ਮੁੜ ਜੇਲ੍ਹ ਚਲਾ ਗਿਆ। ਪਰ ਹੁਣ ਉਸ ਨੂੰ 18 ਦਿਨਾਂ ਬਾਅਦ ਰੈਗੂਲਰ ਜ਼ਮਾਨਤ ਮਿਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ 1 ਲੱਖ ਰੁਪਏ ਦੇ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਗਈ ਹੈ।