ਵੱਡੀ ਖ਼ਬਰ# ਜੇਲ੍ਹ ‘ਚ ਰਹਿਣਗੇ CM ਅਰਵਿੰਦ ਕੇਜਰੀਵਾਲ, ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
ਦਿੱਲੀ ,21 ਜੂਨ 2024
ਰੋਜ ਐਵੇਨਿਊ ਕੋਰਟ ਨੇ 20 ਜੂਨ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਦਾ ਵਿਰੋਧ ਕਰਦੇ ਹੋਏ ਈਡੀ ਨੇ ਦਿੱਲੀ ਹਾਈਕੋਰਟ ਦੀ ਵੁਕੇਸ਼ਨਲ ਬੈਂਚ ‘ਚ ਪਟੀਸ਼ਨ ਦਾਇਰ ਕੀਤੀ ਹੈ।ਪਟੀਸ਼ਨ ਨੇ ਸੁਣਵਾਈ ਕਰਦੇ ਦਿੱਲੀ ਹਾਈ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦਿੱਲੀ ਹਾਈਕੋਰਟ ਨੇ ਹੇਠਲੀ ਅਦਾਲਤ ਦੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੁਕਮ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਉਹ ਦੋ-ਤਿੰਨ ਦਿਨਾਂ ਵਿੱਚ ਈਡੀ ਦੀ ਸਟੇਅ ਪਟੀਸ਼ਨ ‘ਤੇ ਹੁਕਮ ਜਾਰੀ ਕਰੇਗੀ ਅਤੇ ਉਦੋਂ ਤੱਕ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਰੋਕ ਰਹੇਗੀ।