ਪੇਪਰਾਂ ਵਿੱਚ ਨਕਲ ਕਰਨ – ਕਰਵਾਉਣ ਵਾਲਿਆਂ ਨੂੰ ਹੋਵੇਗੀ ਹੁਣ 10 ਸਾਲ ਕੈਦ, ਅੱਜ ਤੋਂ ਦੇਸ਼ ਵਿੱਚ ਪੇਪਰ ਲੀਕ ਵਿਰੋਧੀ ਕਾਨੂੰਨ ਲਾਗੂ
ਮੈਡੀਕਲ ਦਾਖਲਾ ਪ੍ਰੀਖਿਆ (NEET) ਨੂੰ ਲੈ ਕੇ ਇਨ੍ਹੀਂ ਦਿਨੀਂ ਕਾਫੀ ਵਿਵਾਦ ਚੱਲ ਰਿਹਾ ਹੈ। UGC NET ‘ਚ ਪੇਪਰ ਲੀਕ ਹੋਣ ਤੋਂ ਬਾਅਦ ਕਾਫੀ ਵਿਵਾਦ ਹੋਇਆ ਸੀ। ਕਈ ਪ੍ਰੀਖਿਆਵਾਂ ਵਿੱਚ ਲਗਾਤਾਰ ਪੇਪਰ ਲੀਕ ਹੋਣ ਤੋਂ ਬਾਅਦ ਸਰਕਾਰ ਨੇ ਅੱਜ ਸ਼ੁੱਕਰਵਾਰ ਤੋਂ ਐਂਟੀ ਪੇਪਰ ਲੀਕ ਐਕਟ ਲਾਗੂ ਕਰ ਦਿੱਤਾ ਹੈ।
ਨਿਊਜ਼ ਪੰਜਾਬ
ਕੇਂਦਰ ਸਰਕਾਰ ਨੇ ਪਬਲਿਕ ਐਗਜ਼ਾਮੀਨੇਸ਼ਨ ਐਕਟ, 2024 ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਪ੍ਰਸੋਨਲ ਵਿਭਾਗ ਨੇ 21 ਜੂਨ ਤੋਂ ਪੇਪਰ ਲੀਕ ਨੂੰ ਰੋਕਣ ਦੇ ਉਦੇਸ਼ ਨਾਲ ਇਸ ਕਾਨੂੰਨ ਨੂੰ ਲਾਗੂ ਕਰਨ ਦਾ ਐਲਾਨ ਕੀਤਾ ਹੈ।
ਪੇਪਰ ਲੀਕ ਵਿਰੋਧੀ ਕਾਨੂੰਨ (ਸੈਂਟਰ ਨੋਟੀਫਾਈਜ਼ ਪਬਲਿਕ ਐਗਜ਼ਾਮੀਨੇਸ਼ਨਜ਼ (ਅਨਫੇਅਰ ਮੀਨਜ਼) ਐਕਟ, 2024) ਅੱਜ ਤੋਂ ਦੇਸ਼ ਵਿੱਚ ਲਾਗੂ ਹੋ ਗਿਆ ਹੈ, ਅਮਲਾ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ ਨੇ ਵੀ ਇਸ ਕਾਨੂੰਨ ਨੂੰ ਜਾਰੀ ਕੀਤਾ ਹੈ ਇਸ ਸਾਲ ਫਰਵਰੀ ‘ਚ ਸੰਸਦ ‘ਚ ਇਸ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਪੇਪਰ ਲੀਕ ਕਰਨ ‘ਤੇ ਦੋਸ਼ੀ ਪਾਏ ਜਾਣ ‘ਤੇ 10 ਸਾਲ ਤੱਕ ਦੀ ਕੈਦ ਤੋਂ ਲੈ ਕੇ 1 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਹੈ।ਇਸ ਦੇ ਨਾਲ ਹੀ ਪਬਲਿਕ ਇਮਤਿਹਾਨ ‘ਚ ਗਲਤ ਤਰੀਕੇ ਵਰਤਣ ‘ਤੇ ਤਿੰਨ ਤੋਂ ਪੰਜ ਸਾਲ ਦੀ ਕੈਦ ਅਤੇ 10 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ।
ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ, ਯੂਪੀਐਸਸੀ, ਐਸਐਸਸੀ, ਰੇਲਵੇ ਦੁਆਰਾ ਆਯੋਜਿਤ ਪ੍ਰਤੀਯੋਗੀ ਪ੍ਰੀਖਿਆਵਾਂ, ਬੈਂਕਿੰਗ ਭਰਤੀ ਪ੍ਰੀਖਿਆਵਾਂ ਅਤੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਦੁਆਰਾ ਕਰਵਾਈਆਂ ਜਾਂਦੀਆਂ ਸਾਰੀਆਂ ਕੰਪਿਊਟਰ ਅਧਾਰਤ ਪ੍ਰੀਖਿਆਵਾਂ ਇਸ ਦੇ ਦਾਇਰੇ ਵਿੱਚ ਆ ਜਾਣਗੀਆਂ।