ਵੈਸਟਇੰਡੀਜ਼ ਨੇ 11ਵੇਂ ਓਵਰ ‘ਚ ਅਮਰੀਕਾ ਨੂੰ 9 ਵਿਕਟਾਂ ਨਾਲ ਹਰਾਇਆ, ਵੈਸਟਇੰਡੀਜ਼ ਦਾ ਅਗਲਾ ਮੈਚ ਦੱਖਣੀ ਅਫਰੀਕਾ ਖਿਲਾਫ ਹੋਵੇਗਾ।
22 ਜੂਨ 2024
ਅੱਜ ਅਮਰੀਕਾ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਵਿਸ਼ਵ ਕੱਪ 2024 ਦਾ 46ਵਾਂ ਮੈਚ ਖੇਡਿਆ ਗਿਆ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਅਮਰੀਕਾ ਨੇ 19.5 ਓਵਰਾਂ ‘ਚ 10 ਵਿਕਟਾਂ ‘ਤੇ 128 ਦੌੜਾਂ ਬਣਾਈਆਂ। ਜਵਾਬ ‘ਚ ਵੈਸਟਇੰਡੀਜ਼ ਨੇ ਸ਼ਾਈ ਹੋਪ ਦੀਆਂ 82 ਦੌੜਾਂ ਦੀ ਅਜੇਤੂ ਪਾਰੀ ਦੀ ਬਦੌਲਤ 10.5 ਓਵਰਾਂ ‘ਚ ਇਕ ਵਿਕਟ ‘ਤੇ 130 ਦੌੜਾਂ ਬਣਾਈਆਂ ਅਤੇ ਮੈਚ ਨੌਂ ਵਿਕਟਾਂ ਨਾਲ ਜਿੱਤ ਲਿਆ।
ਵੈਸਟਇੰਡੀਜ਼ ਨੇ ਸ਼ਨੀਵਾਰ ਨੂੰ ਅਮਰੀਕਾ ਨੂੰ 9 ਵਿਕਟਾਂ ਨਾਲ ਹਰਾ ਕੇ ਸੈਮੀਫਾਈਨਲ ‘ਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਨੂੰ ਬਰਕਰਾਰ ਰੱਖਿਆ। ਹੁਣ ਵੈਸਟਇੰਡੀਜ਼ ਆਪਣਾ ਤੀਜਾ ਮੈਚ 24 ਜੂਨ ਨੂੰ ਦੱਖਣੀ ਅਫਰੀਕਾ ਖਿਲਾਫ ਖੇਡੇਗਾ। ਪਿਛਲੇ ਮੈਚ ‘ਚ ਵੈਸਟਇੰਡੀਜ਼ ਦੀ ਟੀਮ ਨੂੰ ਇੰਗਲੈਂਡ ਖਿਲਾਫ ਕਰਾਰੀ ਹਾਰ ਮਿਲੀ ਸੀ। ਇਸ ਦੇ ਨਾਲ ਹੀ ਅਮਰੀਕਾ ਲਈ ਸੈਮੀਫਾਈਨਲ ‘ਚ ਪਹੁੰਚਣਾ ਮੁਸ਼ਕਿਲ ਹੈ।