ਏ ਡੀ ਸੀ ਜਗਵਿੰਦਰਜੀਤ ਸਿੰਘ ਗਰੇਵਾਲ ਨੂੰ ਸਦਮਾ, ਮਾਤਾ ਦਾ ਦਿਹਾਂਤ – ਅੰਤਿਮ ਸਸਕਾਰ 23 ਜੂਨ ਨੂੰ ਪਿੰਡ ਕਿਲ੍ਹਾ ਰਾਏਪੁਰ ਵਿਖੇ ਹੋਵੇਗਾ
ਨਿਊਜ਼ ਪੰਜਾਬ
ਕਿਲ੍ਹਾ ਰਾਏਪੁਰ (ਡੇਹਲੋਂ), 22 ਜੂਨ – ਜ਼ਿਲ੍ਹਾ ਮੋਗਾ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਪੀ ਸੀ ਐੱਸ, ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਸਰਦਾਰਨੀ ਸੁਰਜੀਤ ਕੌਰ ਸੁਪਤਨੀ ਦਰਸ਼ਨ ਸਿੰਘ ਗਰੇਵਾਲ (ਸਾਬਕਾ ਸਰਪੰਚ ਪਿੰਡ ਕਿਲ੍ਹਾ ਰਾਏਪੁਰ) ਬੀਤੀ ਸ਼ਾਮ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ।
ਮਾਤਾ ਸਰਦਾਰਨੀ ਸੁਰਜੀਤ ਕੌਰ 84 ਸਾਲਾਂ ਦੇ ਸਨ ਅਤੇ ਅੱਜ ਮਿਤੀ 22 ਜੂਨ ਨੂੰ ਹੀ ਉਹਨਾਂ ਦਾ ਜਨਮ ਦਿਨ ਸੀ। ਉਹ ਆਪਣੇ ਪਿੱਛੇ ਦੋ ਪੁੱਤਰ ਸ੍ਰ ਦਪਿੰਦਰਜੀਤ ਸਿੰਘ ਗਰੇਵਾਲ ਅਤੇ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਹੱਸਦੇ ਵੱਸਦੇ ਪਰਿਵਾਰ ਨੂੰ ਛੱਡ ਗਏ ਹਨ।
ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਸਰਦਾਰਨੀ ਸੁਰਜੀਤ ਕੌਰ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਮਿਤੀ 23 ਜੂਨ ਦਿਨ ਐਤਵਾਰ ਨੂੰ ਪਿੰਡ ਕਿਲ੍ਹਾ ਰਾਏਪੁਰ ਨੇੜੇ ਡੇਹਲੋਂ ਵਿਖੇ ਸ਼ਾਮ 3 ਵਜੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਗਰੇਵਾਲ ਪਰਿਵਾਰ ਨਾਲ ਉਹਨਾਂ ਦੇ ਸਾਕ ਸਬੰਧੀਆਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਸ਼ੁਭ ਚਿੰਤਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ l