ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦੇ ਪੁੱਤਰ ਦਾ ਚੇਨਈ ਵਿਚ ਇਲਾਜ ਦੌਰਾਨ ਦਿਹਾਂਤ
ਜਲੰਧਰ,23 ਜੂਨ 2024
ਜਲੰਧਰ ਕੈਂਟ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦੇ ਪੁੱਤਰ ਦਾ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਸਰਬਜੀਤ ਸਿੰਘ ਮੱਕੜ ਦਾ ਪੁੱਤਰ ਕੰਵਰ ਮੱਕੜ ਚੇਨਈ ਵਿਚ ਇਲਾਜ ਚੱਲ ਰਿਹਾ ਸੀ, ਜੋਕਿ ਅੱਜ ਇਸ ਦੁਨੀਆ ਨੂੰ ਅਲਵਿਦਾ ਕਹਿ ਗਿਆ ਹੈ। ਇਸ ਸਬੰਧੀ ਸਰਬਜੀਤ ਸਿੰਘ ਮੱਕੜ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਲਿਖਿਆ “ਨਹੀਓਂ ਭੁੱਲਣਾਂ ਵਿਛੋੜਾ ਪੁੱਤਰਾ ਤੇਰਾ”।
ਬੜੇ ਹੀ ਦੁਖ਼ੀ ਮਨ ਨਾਲ ਆਪ ਜੀ ਨੂੰ ਦੱਸ ਰਿਹਾ ਹਾਂ ਕਿ ਮੇਰਾ ਵੱਡਾ ਪੁੱਤਰ ਕੰਵਰ ਮੱਕੜ ਜੋਕਿ ਚੇਨਈ ਵਿਖੇ ਜ਼ੇਰੇ ਇਲਾਜ ਸੀ, ਅੱਜ ਆਪਣੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ, ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ, ਗੁਰੂ ਮਹਾਰਾਜ ਜੀ ਇਸ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।