ਮਨੁੱਖ ਦਾ ਸੁਭਾਅ ਕੀ ਹੈ? – ਵਿਚਾਰ ਵੀਰ ਭੁਪਿੰਦਰ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 24 ਜੂਨ 2024
ਨਿਊਜ਼ ਪੰਜਾਬ
ਮਨੁੱਖ ਦਾ ਸੁਭਾਅ ਕੀ ਹੈ? – ਵਿਚਾਰ ਵੀਰ ਭੁਪਿੰਦਰ ਸਿੰਘ ਜੀ
Amrit vele da Hukamnama,
Sri Darbar Sahib,Sri Amritsar,
Ang-961, 24-06-2024
_*ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧।*_
ਪਦ ਅਰਥ: ਆਪੇ = ਆਪ ਹੀ। ਜਪੀ = ਜਪੀਂ, ਮੈਂ ਜਪਾਂ। ਪਾਇ = ਪੈਰਾਂ ਤੇ। ਨ ਵਿਆਪੈ = ਜ਼ੋਰ ਨ ਪਾ ਲਏ। ਰੈਣਿ = ਰਾਤ। ਕੰਮਿ = ਕੰਮ ਵਿਚ। ਨਿਰੰਤਰਿ = ਇਕ-ਰਸ ਸਭ ਵਿਚ। ਰਵਿ ਰਹਿਆ = ਮੌਜੂਦ ਹੈ। ਲੋਹਿਆ = ਲੱਭ ਲਿਆ।
ਅਰਥ: ਹੇ ਕਿਰਪਾਲ (ਪ੍ਰਭੂ) ! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ। (ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ। (ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਮੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ। (ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ। ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ।1।
सलोक मः ५ ॥ करि किरपा किरपाल आपे बखसि लै ॥ सदा सदा जपी तेरा नामु सतिगुर पाइ पै ॥ मन तन अंतरि वसु दूखा नासु होइ ॥ हथ देइ आपि रखु विआपै भउ न कोइ ॥ गुण गावा दिनु रैणि एतै कमि लाइ ॥ संत जना कै संगि हउमै रोगु जाइ ॥ सरब निरंतरि खसमु एको रवि रहिआ ॥ गुर परसादी सचु सचो सचु लहिआ ॥ दइआ करहु दइआल अपणी सिफति देहु ॥ दरसनु देखि निहाल नानक प्रीति एह ॥१॥
अर्थ: हे कृपालु (प्रभू)! मेहर कर, और तू स्वयं ही मुझे बख्श ले, सतिगुरू के चरणों में गिर के मैं सदा ही तेरा नाम जपता रहॅूँ। (हे कृपालु!) मेरे मन में तन में आ बस (ता कि) मेरे दुख समाप्त हो जाएं; तू स्वयं मुझे अपना हाथ दे के रख, कोई डर मुझ पर अपना जोर ना डाल सके। (हे कृपालु!) मुझे इसी काम में लगाए रख कि मैं दिन-रात तेरे गुण गाता रहूँ, गुरमुखों की संगति में रह के मेरा अहंकार का रोग काटा जाए। (हे भाई! भले ही) पति-प्रभू सब जीवों में एक रस व्यापक है, पर उस सदा-स्थिर रहने वाले प्रभू को जिसने पाया है गुरू की मेहर से पाया है। हे दयालु प्रभू! दया कर, मुझे अपनी सिफत-सालाह बख्श, (मुझ) नानक की यही तमन्ना है कि तेरे दर्शन करके प्रफुल्लित रहूँ।1।
Shalok, Fifth Mehl: Please grant Your Grace, O Merciful Lord; please forgive me. Forever and ever, I chant Your Name; I fall at the feet of the True Guru. Please, dwell within my mind and body, and end my sufferings. Please give me Your hand, and save me, that fear may not afflict me. May I sing Your Glorious Praises day and night; please commit me to this task. Associating with the humble Saints, the disease of egotism is eradicated. The One Lord and Master is all-pervading, permeating everywhere. By Guru’s Grace, I have truly found the Truest of the True. Please bless me with Your Kindness, O Kind Lord, and bless me with Your Praises. Gazing upon the Blessed Vision of Your Darshan, I am in ecstasy; this is what Nanak loves. ||1||
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!