ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ, 26 ਜੂਨ ਨੂੰ ਹੋਵੇਗੀ ਅਗਲੀ ਸੁਣਵਾਈ

24 ਜੂਨ 2024

ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੇਜਰੀਵਾਲ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਹੇਠਲੀ ਅਦਾਲਤ ਵਲੋਂ ਉਨ੍ਹਾਂ ਨੂੰ ਮਿਲੀ ਜ਼ਮਾਨਤ ‘ਤੇ ਰੋਕ ਲਗਾਉਣ ਦੇ ਦਿੱਲੀ ਹਾਈਕੋਰਟ ਦੇ ਆਦੇਸ਼ ਦੇ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।ਸੁਪਰੀਮ ਕੋਰਟ ਨੇ ਕਿਹਾ ਕਿ ਦਿੱਲੀ ਹਾਈ ਕੋਰਟ ’ਤੇ ਕਿਸੇ ਤਰ੍ਹਾਂ ਦਾ ਦਬਾਅ ਨਹੀਂ ਪਾਇਆ ਜਾਣਾ ਚਾਹੀਦਾ ਅਤੇ ਉਸ ਦਾ ਹੁਕਮ ਪਹਿਲਾਂ ਆਉਣ ਦਿੱਤਾ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਹੁਣ ਇਸ ਮਾਮਲੇ ’ਤੇ 26 ਜੂਨ ਨੂੰ ਸੁਣਵਾਈ ਕਰੇਗੀ।

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਵਿੱਚ ਕੇਜਰੀਵਾਲ ਵੱਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਸਿੰਘਵੀ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਈਡੀ ਕੇਸ ਵਿੱਚ ਜ਼ਮਾਨਤ ਦੇ ਹੁਕਮਾਂ ’ਤੇ ਹਾਈ ਕੋਰਟ ਦੀ ਰੋਕ ਹਟਾਉਣ ਦੀ ਬੇਨਤੀ ਕੀਤੀ ਸੀ। ਈਡੀ ਵੱਲੋਂ ਪੇਸ਼ ਹੋਏ ਏਐਸਜੀ ਐਸਵੀ ਰਾਜੂ ਨੇ ਕੇਜਰੀਵਾਲ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਹਾਈ ਕੋਰਟ ਉਨ੍ਹਾਂ ਦੀ ਸਟੇਅ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਉਣ ਵਾਲੀ ਹੈ।