ਕਾਂਗਰਸ ਨੇਤਾ ਰਾਹੁਲ ਗਾਂਧੀ 18ਵੀਂ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਬਣੇ

ਨਿਊਜ਼ ਪੰਜਾਬ

ਨਵੀਂ ਦਿੱਲੀ – ਕਾਂਗਰਸ ਨੇਤਾ ਰਾਹੁਲ ਗਾਂਧੀ 18ਵੀਂ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਦੀ ਜ਼ਿੰਮੇਵਾਰੀ ਨਿਭਾਉਣਗੇ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ‘ਤੇ ਮੰਗਲਵਾਰ ਨੂੰ ਹੋਈ ਬੈਠਕ ‘ਚ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਆਗੂ ਚੁਣਿਆ ਗਿਆ,

ਇਸ ਸਬੰਧੀ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਲੋਕ ਸਭਾ ਦੇ ਪ੍ਰੋਟੇਮ ਸਪੀਕਰ ਭਰਤਰਿਹਰੀ ਮਹਿਤਾਬ ਨੂੰ ਪੱਤਰ ਭੇਜ ਕੇ ਪਾਰਟੀ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਪੰਜਵੀਂ ਵਾਰ ਲੋਕ ਸਭਾ ਪੁੱਜੇ ਹਨ।

ਖੜਗੇ ਦੀ ਰਿਹਾਇਸ਼ ‘ਤੇ ਹੋਈ ਬੈਠਕ ‘ਚ ਵਿਰੋਧੀ ਧਿਰ ਦੇ ਕਈ ਵੱਡੇ ਨੇਤਾ ਸ਼ਾਮਲ ਹੋਏ ਸਨ। ਇਨ੍ਹਾਂ ਵਿੱਚ ਰਾਸ਼ਟਰੀ ਲੋਕਤੰਤਰਿਕ ਪਾਰਟੀ (ਆਰ.ਐਲ.ਪੀ.) ਦੇ ਹਨੂੰਮਾਨ ਬੈਨੀਵਾਲ, ਐੱਨ.ਸੀ.ਪੀ.-ਸ਼ਰਦਚੰਦਰ ਪਵਾਰ ਦੀ ਸੁਪ੍ਰੀਆ ਸੂਲੇ ਅਤੇ ਹੋਰ ਆਗੂ ਸ਼ਾਮਲ ਸਨ।

ਮੀਟਿੰਗ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਐਲਾਨ ਕੀਤਾ ਕਿ ਰਾਹੁਲ ਗਾਂਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣਗੇ।