ਪੰਜਾਬ ‘ਚ ਪੁਲਸ ਮੁਲਾਜ਼ਮਾਂ ਲਈ ਨਵਾਂ ਫਰਮਾਨ ਜਾਰੀ,ਡਿਊਟੀ ਦੌਰਾਨ ਸਮਾਰਟ ਫ਼ੋਨ ‘ਤੇ ਸੋਸ਼ਲ ਮੀਡੀਆ ਆਦਿ ਦੀ ਵਰਤੋਂ ਕਰਨ ਤੇ ਸਖ਼ਤ ਕਾਰਵਾਈ
ਪੰਜਾਬ ਨਿਊਜ਼,26 ਜੂਨ 2024
ਪੰਜਾਬ ਪੁਲਸ ਦੇ ਮੁਲਾਜ਼ਮਾਂ ਲਈ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ‘ਚ ਤਾਇਨਾਤ ਪੁਲਿਸ ਮੁਲਾਜ਼ਮ ਹੁਣ ਡਿਊਟੀ ਦੌਰਾਨ ਸਮਾਰਟ ਫ਼ੋਨ ‘ਤੇ ਸੋਸ਼ਲ ਮੀਡੀਆ ਆਦਿ ਦੀ ਵਰਤੋਂ ਨਹੀਂ ਕਰ ਸਕਣਗੇ। ਜੇਕਰ ਕੋਈ ਅਜਿਹਾ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜੇਕਰ ਅਤਿ ਜ਼ਰੂਰੀ ਹੋਵੇ ਤਾਂ ਡਿਊਟੀ ਦੌਰਾਨ ਫ਼ੋਨ ਕਾਲਾਂ ਸੁਣਨ ਜਾਂ ਵਰਤਣ ਤੱਕ ਹੀ ਸੀਮਤ ਰਹਿਣਾ ਚਾਹੀਦਾ ਹੈ ਪਰ ਫਿਰ ਵੀ ਡਿਊਟੀ ਨਿਭਾਉਂਦੇ ਹੋਏ ਸੁਚੇਤ ਰਹਿਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਅਤਿ ਜ਼ਰੂਰੀ ਹੋਵੇ ਤਾਂ ਡਿਊਟੀ ਦੌਰਾਨ ਫ਼ੋਨ ਕਾਲਾਂ ਸੁਣਨ ਜਾਂ ਵਰਤਣ ਤੱਕ ਹੀ ਸੀਮਤ ਰਹਿਣਾ ਚਾਹੀਦਾ ਹੈ ਪਰ ਫਿਰ ਵੀ ਡਿਊਟੀ ਨਿਭਾਉਂਦੇ ਹੋਏ ਸੁਚੇਤ ਰਹਿਣਾ ਚਾਹੀਦਾ ਹੈ।
ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੁਲਿਸ ਮੁਲਾਜ਼ਮ ਡਿਊਟੀ ਦੌਰਾਨ ਅਕਸਰ ਮੋਬਾਈਲ ਫੋਨ ਦੀ ਵਰਤੋਂ ਕਰਦੇ ਹਨ। ਕੁਝ ਮੁਲਾਜ਼ਮ ਡਿਊਟੀ ਵਾਲੀ ਥਾਂ ‘ਤੇ ਕੁਰਸੀਆਂ ‘ਤੇ, ਗੱਡੀਆਂ ‘ਚ ਅਤੇ ਸਮਾਰਟ ਫ਼ੋਨ ‘ਤੇ ਆਰਾਮ ਨਾਲ ਬੈਠ ਕੇ ਸੋਸ਼ਲ ਮੀਡੀਆ ਜਾਂ ਹੋਰ ਚੈਟਾਂ ਆਦਿ ‘ਚ ਰੁੱਝੇ ਰਹਿੰਦੇ ਹਨ, ਜਿਸ ਕਾਰਨ ਉਹ ਡਿਊਟੀ ‘ਤੇ ਧਿਆਨ ਨਹੀਂ ਦਿੰਦੇ | ਇਸ ਨਾਲ ਅੱਜ ਨਾ ਸਿਰਫ਼ ਲੋਕਾਂ ਦੀ ਸੁਰੱਖਿਆ ਸਗੋਂ ਉਨ੍ਹਾਂ ਦੀ ਆਪਣੀ ਸੁਰੱਖਿਆ ਵੀ ਖ਼ਤਰੇ ਵਿੱਚ ਹੈ।