ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਏਮਜ਼ ਵਿੱਚ ਦਾਖ਼ਲ ਸਥਿਤੀ ‘ਸਥਿਰ’,ਯੂਰੋਲੋਜੀ ਵਿਭਾਗ ਦੀ ਨਿਗਰਾਨੀ ਹੇਠ ਚੱਲ ਰਿਹਾ ਇਲਾਜ
27 ਜੂਨ 2024
ਸੀਨੀਅਰ ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਬੁੱਧਵਾਰ ਦੇਰ ਰਾਤ ਇੱਥੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ, ਸੂਤਰਾਂ ਨੇ ਦੱਸਿਆ ਕਿ ਸਾਬਕਾ ਉਪ ਪ੍ਰਧਾਨ ਮੰਤਰੀ ਦੀ ਹਾਲਤ ਸਥਿਰ ਹੈ। ਸੂਤਰਾਂ ਨੇ ਦੱਸਿਆ ਕਿ 96 ਸਾਲਾ ਆਗੂ ਨੂੰ ਯੂਰੋਲੋਜੀ ਵਿਭਾਗ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਇੱਕ ਨਿੱਜੀ ਵਾਰਡ ਵਿੱਚ ਰੱਖਿਆ ਗਿਆ ਹੈ।ਡਾਕਟਰਾਂ ਨੇ ਦੱਸਿਆ ਕਿ ਫਿਲਹਾਲ ਉਹਨਾਂ ਦੀ ਹਾਲਤ ਸਥਿਰ ਹੈ। ਵਿਭਾਗ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।