ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਵੱਡੀ ਰਾਹਤ ,ਸੰਜੇ ਸਿੰਘ ਦੀ ਸੰਸਦ ਵਿਚ ਮੁੜ ਵਾਪਸੀ

27 ਜੂਨ 2024

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਪਿਛਲੇ ਸਾਲ ਮਾਨਸੂਨ ਸੈਸ਼ਨ ਦੌਰਾਨ ‘ਆਪਣੇ ਵਿਵਹਾਰ’ ਕਾਰਨ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਹੁਣ ਸੰਜੇ ਸਿੰਘ ਦੀ ਮੁਅੱਤਲੀ ਵਾਪਸ ਲੈ ਲਈ ਗਈ, ਹੁਣ ਸੰਜੇ ਸਿੰਘ  ਮੁੜ ਸੰਸਦ ਵਿਚ ਜਾ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਸੰਜੇ ਸਿੰਘ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।

‘ਆਪ’ ਸਾਂਸਦ ਸੰਜੇ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਲਿਖਿਆ, ”ਬਹੁਤ ਧੰਨਵਾਦ ਅਤੇ ਧੰਨਵਾਦ।”

ਦਰਅਸਲ ਪਿਛਲੇ ਸਾਲ ਮਾਨਸੂਨ ਸੈਸ਼ਨ ‘ਚ ਵਿਰੋਧੀ ਧਿਰ ਮਨੀਪੁਰ ‘ਚ ਹੋਈ ਘਟਨਾ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਆਨ ਦੀ ਮੰਗ ‘ਤੇ ਅੜੇ ਸਨ। ਉਦੋਂ ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਸੀ ਕਿ ਇਸ ਬਾਰੇ ਪ੍ਰਸ਼ਨ ਕਾਲ ਦੌਰਾਨ ਪੁੱਛਿਆ ਜਾਵੇਗਾ। ਹਾਲਾਂਕਿ ਪ੍ਰਸ਼ਨ ਕਾਲ ਕੁਝ ਮਿੰਟਾਂ ਤੱਕ ਹੀ ਚੱਲਿਆ। ਇਸ ਤੋਂ ਬਾਅਦ ਸੰਜੇ ਸਿੰਘ ਚੇਅਰਮੈਨ ਦੀ ਕੁਰਸੀ ਨੇੜੇ ਆ ਗਏ ਸਨ।

ਇਸ ’ਤੇ ਚੇਅਰਮੈਨ ਨੇ ਉਨ੍ਹਾਂ ਨੂੰ ਵਾਪਸ ਜਾਣ ਲਈ ਕਿਹਾ ਪਰ ਉਹ ਨਹੀਂ ਮੰਨੇ। ਬਾਅਦ ਵਿੱਚ ਪੀਯੂਸ਼ ਗੋਇਲ ਨੇ ਉਨ੍ਹਾਂ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ ਰੱਖਿਆ। ਜਿਸ ਨੂੰ ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਸੰਜੇ ਸਿੰਘ ਨੂੰ  ਮੁਅੱਤਲ ਕਰ ਦਿੱਤਾ ਗਿਆ ਸੀ।