ਭਾਰਤੀ ਟੀਮ ਨੇ ਸੈਮੀਫਾਈਨਲ ਵਿੱਚ ਇੰਗਲੈਂਡ ਨੂੰ ਹਰਾਇਆ, ਹੁਣ ਭਾਰਤ ਦਾ ਫਾਈਨਲ ਮੈਚ ਦੱਖਣੀ ਅਫਰੀਕਾ ਨਾਲ ਹੋਵੇਗਾ

T-20 ਵਿਸ਼ਵ ਕੱਪ,28 ਜੂਨ 2024

ਨਿਊਜ਼ ਪੰਜਾਬ

ਭਾਰਤੀ ਟੀਮ ਨੇ ਟੀ-20 ਵਿਸ਼ਵ ਕੱਪ 2024 ਦੇ ਸੈਮੀਫਾਈਨਲ ਵਿੱਚ ਇੰਗਲੈਂਡ ਨੂੰ ਸ਼ਾਨਦਾਰ ਅੰਦਾਜ਼ ਵਿੱਚ 68 ਦੌੜਾਂ ਨਾਲ ਹਰਾ ਦਿੱਤਾ। ਭਾਰਤੀ ਟੀਮ ਨੇ ਤੀਜੀ ਵਾਰ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਥਾਂ ਬਣਾਈ ਹੈ। ਫਾਈਨਲ ‘ਚ ਭਾਰਤੀ ਟੀਮ ਦਾ ਸਾਹਮਣਾ ਦੱਖਣੀ ਅਫਰੀਕਾ ਦੀ ਟੀਮ ਨਾਲ ਹੋਵੇਗਾ।

ਸੈਮੀਫਾਈਨਲ ‘ਚ ਟਾਸ ਹਾਰਨ ਤੋਂ ਬਾਅਦ ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੁੱਲ 171 ਦੌੜਾਂ ਬਣਾਈਆਂ। ਉਥੇ ਹੀ ਇੰਗਲੈਂਡ ਦੀ ਟੀਮ 16.4 ਓਵਰਾਂ ‘ਚ 103 ਦੇ ਸਕੋਰ ‘ਤੇ ਆਲ ਆਊਟ ਹੋ ਗਈ।ਸੈਮੀਫਾਈਨਲ ‘ਚ ਭਾਰਤ ਲਈ ਤਿੰਨ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਅਕਸ਼ਰ ਪਟੇਲ ਨੇ ਇੰਗਲੈਂਡ ਖਿਲਾਫ ਸੈਮੀਫਾਈਨਲ ‘ਚ ਸ਼ਾਨਦਾਰ ਗੇਂਦਬਾਜ਼ੀ ਕੀਤੀ।ਉਸ ਨੇ ਆਪਣੇ ਚਾਰ ਓਵਰਾਂ ਵਿੱਚ 23 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਅਕਸ਼ਰ ਨੇ ਜੋਸ ਬਟਲਰ, ਮੋਈਨ ਅਲੀ ਅਤੇ ਜੌਨੀ ਬੇਅਰਸਟੋ ਨੂੰ ਆਊਟ ਕੀਤਾ। ਉਸ ਨੇ ਇੰਗਲੈਂਡ ਦੇ ਬੱਲੇਬਾਜ਼ੀ ਕ੍ਰਮ ਦੀ ਰੀੜ ਦੀ ਹੱਡੀ ਤੋੜ ਦਿੱਤੀ ਅਤੇ ਟੀਮ ਇੰਡੀਆ ਲਈ ਮੈਚ ਵਿਨਰ ਸਾਬਤ ਹੋਇਆ। ਜਦੋਂ ਉਹ ਬੱਲੇਬਾਜ਼ੀ ਕਰਨ ਆਇਆ ਤਾਂ ਉਸ ਨੇ 6 ਗੇਂਦਾਂ ਵਿੱਚ 10 ਦੌੜਾਂ ਬਣਾਈਆਂ। ਉਸ ਨੇ ਆਪਣੀ ਪਾਰੀ ਦੌਰਾਨ ਇੱਕ ਛੱਕਾ ਵੀ ਲਗਾਇਆ। ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਉਸ ਨੂੰ ਪਲੇਅਰ ਆਫ ਦਾ ਮੈਚ ਦਾ ਐਵਾਰਡ ਦਿੱਤਾ ਗਿਆ। ਦੂਜੇ ਪਾਸੇ ਕੁਲਦੀਪ ਯਾਦਵ ਨੇ ਮੈਚ ਵਿੱਚ ਅਕਸ਼ਰ ਪਟੇਲ ਦਾ ਖੂਬ ਸਾਥ ਦਿੱਤਾ। ਉਸ ਨੇ ਬਹੁਤ ਸਖ਼ਤ ਗੇਂਦਬਾਜ਼ੀ ਕੀਤੀ। ਉਸ ਨੇ ਚਾਰ ਓਵਰਾਂ ਵਿੱਚ 19 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਕੁਲਦੀਪ ਨੇ ਇੰਗਲੈਂਡ ਦੇ ਮੱਧਕ੍ਰਮ ਨੂੰ ਤਬਾਹ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਉਸ ਨੇ ਲਿਆਮ ਲਿਵਿੰਗਸਟੋਨ ਨੂੰ ਵੀ ਰਨ ਆਊਟ ਕੀਤਾ। ਤੇ ਰੋਹਿਤ ਸ਼ਰਮਾ ਟੀਮ ਇੰਡੀਆ ਦੀ ਇੰਗਲੈਂਡ ਖਿਲਾਫ ਸ਼ੁਰੂਆਤ ਚੰਗੀ ਨਹੀਂ ਰਹੀ। ਜਦੋਂ ਵਿਰਾਟ ਕੋਹਲੀ ਸਿਰਫ 9 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਇਸ ਤੋਂ ਬਾਅਦ ਰਿਸ਼ਭ ਪੰਤ ਵੀ ਵੱਡੀ ਪਾਰੀ ਨਹੀਂ ਖੇਡ ਸਕੇ। ਫਿਰ ਕਪਤਾਨ ਰੋਹਿਤ ਸ਼ਰਮਾ ਨੇ ਦੌੜਾਂ ਬਣਾਉਣ ਦੀ ਜ਼ਿੰਮੇਵਾਰੀ ਲਈ। ਉਸ ਨੇ 39 ਗੇਂਦਾਂ ਵਿੱਚ 57 ਦੌੜਾਂ ਬਣਾਈਆਂ, ਜਿਸ ਵਿੱਚ 6 ਚੌਕੇ ਅਤੇ 2 ਛੱਕੇ ਸ਼ਾਮਲ ਸਨ। ਉਨ੍ਹਾਂ ਦੀ ਬਦੌਲਤ ਹੀ ਭਾਰਤੀ ਟੀਮ ਸਨਮਾਨਜਨਕ ਸਕੋਰ ਤੱਕ ਪਹੁੰਚਣ ‘ਚ ਸਫਲ ਰਹੀ। ਉਨ੍ਹਾਂ ਨੇ ਟੀਮ ਇੰਡੀਆ ਦੀ ਜਿੱਤ ਦੀ ਨੀਂਹ ਰੱਖੀ।