ਛੁੱਟੀ ‘ਤੇ ਆਏ 24 ਸਾਲਾ ਦੇ ਫੌਜੀ ਸਿੱਖ ਜਵਾਨ ਦੀ ਸ਼ੱਕੀ ਨਾਲੇ’ ਚੋ ਮਿਲੀ ਲਾਸ਼
29 ਜੂਨ 2024
ਅੱਜ ਡੇਰਾ ਬਾਬਾ ਨਾਨਕ ਅੰਦਰ ਪੈਂਦੇ ਪਿੰਡ ਮੰਗੀਆਂ ਦੇ 24 ਸਾਲਾ ਫੌਜੀ ਨੌਜਵਾਨ ਗੁਰਪ੍ਰੀਤ ਸਿੰਘ ਦੀ ਅੱਜ ਬੀਤੀ ਸ਼ਾਮ ਭੇਦਭਰੇ ਹਾਲਾਤਾਂ ਵਿੱਚ ਪਿੰਡ ਸ਼ਾਹਪੁਰ ਜਾਜਨ ਦੇ ਸ਼ੱਕੀ ਨਾਲੇ ਵਿੱਚੋਂ ਲਾਸ਼ ਮਿਲਣ ਨਾਲ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਗੁਰਪ੍ਰੀਤ ਸਿੰਘ ਜੋ ਕਿ ਅੱਜ ਤੋਂ ਕਰੀਬ ਪੰਜ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਤੇ ਲਖਨਊ ਵਿਖੇ ਆਪਣੀ ਸੇਵਾ ਨਿਭਾ ਰਿਹਾ ਸੀ। ਬੀਤੇ ਦੋ ਮਹੀਨੇ ਪਹਿਲਾਂ ਛੁੱਟੀ ਲੈ ਕੇ ਘਰ ਆਇਆ ਹੋਇਆ ਸੀ ਤੇ ਇਸ ਨੇ 29 ਜੂਨ ਨੂੰ ਆਪਣੀ ਯੂਨਿਟ ਵਿੱਚ ਹਾਜ਼ਰ ਹੋਣਾ ਸੀ। ਉਨਾਂ ਦੱਸਿਆ ਕਿ 26 ਜੂਨ ਨੂੰ ਇਹ ਆਪਣੇ ਪਿੰਡ ਦੇ ਕਿਸੇ ਨੌਜਵਾਨ ਨਾਲ ਬਾਹਰ ਕੰਮ ਉਤੇ ਗਿਆ ਸੀ ਪਰ ਇਹ 26 ਜੂਨ ਸ਼ਾਮ ਤੱਕ ਘਰ ਵਾਪਸ ਨਹੀਂ ਆਇਆ ਤੇ ਸਾਡੇ ਵੱਲੋਂ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਵਿਖੇ ਗੁੰਮਸ਼ੁਦਾ ਦੀ ਰਿਪੋਰਟ ਦਰਜ ਕਰਵਾਈ ਗਈ। ਅੱਜ ਸਾਡੇ ਵੱਲੋਂ ਆਪਣੇ ਤੌਰ ਉਤੇ ਪਿੰਡ ਦੇ ਲੋਕਾਂ ਦੀ ਮਦਦ ਨਾਲ ਸ਼ਾਹਪੁਰ ਜਾਜਨ ਸ਼ੱਕੀ ਨਾਲੇ ਉਤੇ ਭਾਲ ਕੀਤੀ ਜਾ ਰਹੀ ਸੀ ਤਾਂ ਇਸ ਸ਼ੱਕੀ ਨਾਲੇ ਵਿੱਚੋਂ ਅੱਧ ਗਲੀ ਸੜੀ ਲਾਸ਼ ਬਰਾਮਦ ਹੋਈ ਹੈ।
ਪਰਿਵਾਰ ਵੱਲੋਂ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਜਿਸ ਨੌਜਵਾਨ ਦੇ ਨਾਲ ਉਹ ਘਰੋਂ ਗਿਆ ਸੀ ਉਸ ਵੱਲੋਂ ਉਸ ਨਾਲ ਕੋਈ ਮਦਭਾਗੀ ਘਟਨਾ ਕੀਤੀ ਗਈ ਹੈ। ਪਰਿਵਾਰ ਨੇ ਦੱਸਿਆ ਕਿ ਇਸ ਸਬੰਧ ਵਿੱਚ ਫੌਜ ਦੇ ਅਧਿਕਾਰੀਆਂ ਅਤੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਿਤ ਕੀਤਾ ਗਿਆ ਹੈ।
ਉਧਰ ਮੌਕੇ ‘ਤੇ ਪੁਲਿਸ ਪਾਰਟੀ ਸਮੇਤ ਪਹੁੰਚੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਸਬ ਇੰਸਪੈਕਟਰ ਦਲਜੀਤ ਸਿੰਘ ਅਤੇ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਦੇ ਏਐਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਜੋ ਪਰਿਵਾਰਕ ਮੈਂਬਰ ਬਿਆਨ ਦਰਜ ਕਰਾਉਣਗੇ ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤੇ ਸਾਡੇ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਇਸ ਦਾ ਸਿਵਲ ਹਸਪਤਾਲ ਬਟਾਲਾ ਤੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਧਰ ਪਰਿਵਾਰ ਨੇ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਕਰਕੇ ਬਣਦਾ ਇਨਸਾਫ ਦਿੱਤਾ ਜਾਵੇ।