ਦਿੱਲੀ ਦੇ CM ਨੂੰ ਕੋਰਟ ਤੋਂ ਵੱਡਾ ਝਟਕਾ, ਜੱਜ ਨੇ 12 ਜੁਲਾਈ ਤੱਕ ਨਿਆਇਕ ਹਿਰਾਸਤ ‘ਚ ਭੇਜਿਆ
ਨਵੀਂ ਦਿੱਲੀ,29 ਜੂਨ 2024
ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਰੌਜ਼ ਐਵੇਨਿਊ ਕੋਰਟ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।ਸੀਬੀਆਈ ਦੀ 3 ਦਿਨਾਂ ਦੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ ਨੇ ਦਿੱਲੀ ਦੇ ਮੁੱਖ ਮੰਤਰੀ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ। ਬੁੱਧਵਾਰ ਨੂੰ ਦਿੱਲੀ ਦੀ ਅਦਾਲਤ ਨੇ ਤਿਹਾੜ ਜੇਲ੍ਹ ਵਿੱਚ ਕੇਂਦਰੀ ਏਜੰਸੀ ਵੱਲੋਂ ਪੁੱਛਗਿੱਛ ਤੋਂ ਬਾਅਦ ਕੇਜਰੀਵਾਲ ਦੀ ਹਿਰਾਸਤ ਸੀਬੀਆਈ ਨੂੰ ਦੇ ਦਿੱਤੀ ਸੀ।