ਕੈਮਿਸਟ ਫਲੂ, ਖੰਘ ਅਤੇ ਜ਼ੁਕਾਮ ਦੇ ਇਲਾਜ ਲਈ ਕਿਸੇ ਵਿਅਕਤੀ ਨੂੰ ਵੇਚਿਆਂ ਜਾਣ ਵਾਲੀਆਂ ਦਵਾਈਆਂ ਸਬੰਧੀ ਦੇਣ ਰਿਪੋਰਟ – ਐਫ.ਡੀ.ਏ.ਕਮਿਸ਼ਨਰ

ਨਿਊਜ਼ ਪੰਜਾਬ 
ਚੰਡੀਗੜ•, 20 ਅਪ੍ਰੈਲ: ਕੋਵਿਡ-19 ਮਹਾਮਾਰੀ ਦੌਰਾਨ ਸੰਭਾਵਤ ਮਰੀਜ਼ਾਂ ‘ਤੇ ਨਜ਼ਰ ਰੱਖਣ ਲਈ ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਕਮਿਸ਼ਨਰ ਪੰਜਾਬ ਸ੍ਰੀ ਕਾਹਨ ਸਿੰਘ ਪੰਨੂੰ ਨੇ ਸੂਬੇ ਦੇ ਸਮੂਹ ਜ਼ੋਨਲ ਲਾਇਸੈਂਸਿੰਗ ਅਧਿਕਾਰੀਆਂ ਨੂੰ ਉਨ•ਾਂ ਦੇ ਅਧਿਕਾਰ ਖੇਤਰ ਵਿੱਚ ਕੈਮਿਸਟ ਵੱਲੋਂ ਆਪਣੇ ਸਟੋਰ ‘ਤੇ ਜਾਂ ਕਿਸੇ ਵਿਅਕਤੀ ਦੇ ਘਰ ਫਲੂ, ਖੰਘ ਅਤੇ ਜ਼ੁਕਾਮ ਦੇ ਇਲਾਜ ਲਈ ਦਵਾਈਆਂ ਦੀ ਸਪਲਾਈ ਕਰਨ ਸਬੰਧੀ ਸਿਵਲ ਸਰਜਨ ਨੂੰ ਰਿਪੋਰਟ ਭੇਜਣ ਦੇ ਨਿਰਦੇਸ਼ ਦਿੱਤੇ ਹਨ।
ਉਨ•ਾਂ ਕਿਹਾ ਕਿ ਫਲੂ, ਖਾਂਸੀ ਅਤੇ ਜ਼ੁਕਾਮ ਦੇ ਇਲਾਜ ਲਈ ਕਿਸੇ ਵਿਅਕਤੀ ਨੂੰ ਦਵਾਈਆਂ ਦੀ ਵਿਕਰੀ ਜਾਂ ਸਪਲਾਈ ਸੰਬੰਧੀ ਜਾਣਕਾਰੀ ਲੋਕਾਂ ਦੇ ਹਿੱਤ ਲਈ ਬਹੁਤ ਜ਼ਰੂਰੀ ਹੈ।
——-