ਅੰਮ੍ਰਿਤਪਾਲ ਸਿੰਘ ਇਸੇ ਹਫ਼ਤੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਗੇ –  ਕੌਮੀ ਜਾਂਚ ਏਜੰਸੀ ਨੇ ਦਿੱਤੀ ਇਜ਼ਾਜਤ – ਅਕਾਲੀ ਦੱਲ ਦੇ ਬਾਗ਼ੀ ਆਗੂਆਂ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ 

ਨਿਊਜ਼ ਪੰਜਾਬ

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ  ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਇਸੇ ਹਫ਼ਤੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕ ਸਕਦੇ ਹਨ, ਅਕਾਲੀ ਦੱਲ ਦੇ ਬਾਗ਼ੀ ਆਗੂਆਂ ਨੇ ਅੱਜ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਜਲੰਧਰ ਵਿਖ਼ੇ ਮੁਲਾਕਾਤ ਕੀਤੀ l

ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਸੀ। ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ । 

ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ 4,04,430 ਵੋਟਾਂ ਨਾਲ ਜੇਤੂ ਰਹੇ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਵਿਰੋਧੀ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸਨ, ਜਿਨ੍ਹਾਂ ਨੂੰ 2,07,310 ਵੋਟਾਂ ਮਿਲੀਆਂ ਸਨ।

ਬਾਗ਼ੀ ਅਕਾਲੀ ਆਗੂਆਂ ਵੱਲੋਂ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਾਫ਼ੀਨਾਮਾ ਦੇਣ ਤੋਂ ਬਾਅਦ ਸੀਨੀਅਰ ਆਗੂ ਸ੍ਰ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਡੀਆ ਨੂੰ ਜਾਣਕਾਰੀ ਦੇਂਦਿਆਂ ਦੱਸਿਆ ਕਿ ਅਸੀਂ ਅਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਸ਼੍ਰਿਸਟਾਚਾਰ ਦੇ ਨਾਤੇ ਮਿਲੇ ਹਾਂ ਪਰ ਕੋਈ ਸਿਆਸੀ ਵਿਚਾਰ ਵਟਾਂਦਰਾ ਨਹੀਂ ਹੋਇਆ