ਜਿੰਦਗੀ ਕੀ ਹੈ- ਵਿਚਾਰ ਭਾਈ ਮਸਕੀਨ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 2 ਜੁਲਾਈ 2024

ਨਿਊਜ਼ ਪੰਜਾਬ

ਜਿੰਦਗੀ ਕੀ ਹੈ- ਵਿਚਾਰ ਭਾਈ ਮਸਕੀਨ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 2 ਜੁਲਾਈ 2024

Hukamnama

Sri Darbar Sahib Ji,Amritsar

Ang–614,02-July-2024

ਸੋਰਠਿ ਮਹਲਾ ੫ ॥

ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥

सोरठि महला ५ ॥

मिरतक कउ पाइओ तनि सासा बिछुरत आनि मिलाइआ ॥ पसू परेत मुगध भए स्रोते हरि नामा मुखि गाइआ ॥१॥ पूरे गुर की देखु वडाई ॥ ता की कीमति कहणु न जाई ॥ रहाउ ॥ दूख सोग का ढाहिओ डेरा अनद मंगल बिसरामा ॥ मन बांछत फल मिले अचिंता पूरन होए कामा ॥२॥

Sorat’h, Fifth Mehl: He infuses the breath into the dead bodies, and he reunited the separated ones.Even beasts, demons and fools become attentive listeners, when He sings the Praises of the Lord’s Name. ||1||Behold the glorious greatness of the Perfect Guru.His worth cannot be described. ||Pause||He has demolished the abode of sorrow and disease, and brought bliss, joy and happiness.He effortlessly awards the fruits of the mind’s desire, and all works are brought to perfection. ||2||

ਮਿਰਤਕ = (ਆਤਮਕ ਜੀਵਨ ਵਲੋਂ) ਮਰਿਆ ਹੋਇਆ। ਤਨਿ = ਸਰੀਰ ਵਿਚ, ਹਿਰਦੇ ਵਿਚ। ਸਾਸਾ = ਸਾਹ, ਜਿੰਦ, ਆਤਮਕ ਜੀਵਨ ਦੇਣ ਵਾਲਾ ਨਾਮ। ਆਨਿ = ਲਿਆ ਕੇ। ਮੁਗਧ = ਮੂਰਖ। ਸ੍ਰੋਤੇ = (ਸਿਫ਼ਤਿ-ਸਾਲਾਹ ਨੂੰ) ਸੁਣਨ ਵਾਲੇ। ਮੁਖਿ = ਮੂੰਹ ਨਾਲ।੧। ਤਾ ਕੀ = ਉਸ (ਵਡਿਆਈ) ਦੀ।ਰਹਾਉ। ਸੋਗ = ਗ਼ਮ। ਬਿਸਰਾਮਾ = ਟਿਕਾਣਾ, ਨਿਵਾਸ। ਬਾਂਛਤ = ਇੱਛਤ। ਅਚਿੰਤਾ = ਅਚਨਚੇਤ।੨।

ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ।੧। ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ। (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।੨।

हे भाई! (गुरु आत्मिक तौर पर) मरे हुए मनुख के सरीर में नाम-जान डाल देता है, (प्रभु से) बिछुड़े हुए मनुख को लाके (प्रभु से) मिला देता है। पशु (-सवभाव मनुख) प्रेत(-स्वाभाव मनुख) मुर्ख मनुख (गुरु की कृपा से परमात्मा का नाम) सुनने वाले बन जाते हैं, परमात्मा का नाम मुख से गाने लग जाते हैं।१। हे भाई! पूरे गुरु की आत्मिक उच्चता बड़ी अश्चरज है, उस का मूल्य नहीं बताया जा सकता। रहाउ। (हे भाई! जो मनुख गुरु की सरन आ पड़ता है, गुरु उस को नाम-जीवन दे के उस के अंदर से) दुखों का ग़मों का डेरा ही ढेर कर देता है उस के अंदर आनंद खुशियों का ठिकाना बना देता है। उस मनुख को अचानक मन-चाहे फल प्राप्त हो जाते हैं उस के सरे काम पूरे हो जाते हैं।२।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🚩🚩🙏🌹🙏🚩🚩