ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦਾ ਮਾਮਲਾ ਹੁਣ ਅਮਰੀਕਾ ਸਰਕਾਰ ਦੇ ਦਰਬਾਰ ਵਿੱਚ ਪੁੱਜਾ – ਭਾਰਤ ਸਰਕਾਰ ਤੇ ਦਬਾਅ ਵਧਿਆ – ਵੇਖੋ ਮੀਟਿੰਗ ਦੀ ਵੀਡੀਓ 

ਨਿਊਜ਼ ਪੰਜਾਬ

ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਐਨ.ਐਸ.ਏ. ਅਧੀਨ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਦੇ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਵਿੱਚ ਦੇਰੀ ਅਤੇ ਬੰਦੀ ਸਿੰਘਾਂ ਦਾ ਮਾਮਲਾ ਹੁਣ ਅਮਰੀਕਾ ਸਰਕਾਰ ਦੇ ਦਰਬਾਰ ਵਿੱਚ ਉੱਠਿਆ ਹੈ। ਸਿਆਸੀ ਹਲਕਿਆਂ ਅਨੁਸਾਰ ਇਸ ਤੋਂ ਬਾਅਦ ਹੀ ਮੋਦੀ ਸਰਕਾਰ ਨੇ ਬਦਨਾਮੀ ਤੋਂ ਬਚਣ ਲਈ ਸਹੁੰ ਚੁਕਾਉਣ ਦਾ ਅੱਜ ਐਲਾਨ ਕਰ ਦਿੱਤਾ

ਅਮਰੀਕਾ ਦੇ ਪ੍ਰਸਿੱਧ ਸਿੱਖ ਵਕੀਲ ਜਸਪ੍ਰੀਤ ਸਿੰਘ  ਨੇ ਇਸ ਮਾਮਲੇ ਵਿੱਚ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕੀਤੀ ਹੈ । ਅਟਾਰਨੀ ਜਸਪ੍ਰੀਤ ਸਿੰਘ ਨੇ ਆਪਣੇ ਵੀਡੀਓ ਬਿਆਨ ਵਿੱਚ ਪ੍ਰਗਟਾਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਮਾਮਲਾ ਕਾਫੀ ਸਮਾਂ ਪਹਿਲਾਂ ਅਮਰੀਕਾ ਸਰਕਾਰ ਨਾਲ ਉਠਾਇਆ ਜਾ ਰਿਹਾ ਸੀ ਜੋ ਕੁੱਝ ਦਿਨ ਪਹਿਲਾਂ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ, ਉਨ੍ਹਾਂ ਕਿਹਾ ਕਿ ਇਸ ਮੀਟਿੰਗ ਨੂੰ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ। ਉਨ੍ਹਾਂ ਆਸ ਪ੍ਰਗਟਾਈ ਹੈ ਕਿ ਜਲਦੀ ਹੀ ਕੋਈ ਹੱਲ ਕੱਢ ਲਿਆ ਜਾਵੇਗਾ।

ਇਹ ਮੀਟਿੰਗ ਕੈਲੀਫੋਰਨੀਆ ਰਾਜ ਦੇ ਲਾਸ ਏਂਜਲਸ(los angeles)ਸ਼ਹਿਰ ਵਿੱਚ ਹੋਈ। ਮੀਟਿੰਗ ਕਰੀਬ ਇੱਕ ਘੰਟੇ ਤੱਕ ਚੱਲੀ। ਇਸ ਮੀਟਿੰਗ ਵਿੱਚ ਅੰਮ੍ਰਿਤਪਾਲ ਸਿੰਘ ਸਮੇਤ ਸਿੱਖਾਂ ਦੇ ਮੁੱਦੇ ਉਠਾਏ ਗਏ। ਜਸਪ੍ਰੀਤ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ‘ਤੇ ਬਿਲਕੁਲ ਗ਼ਲਤ ਤਰੀਕੇ ਨਾਲ ਐਨ.ਐਸ.ਏ. ਲਾਇਆ ਗਿਆ ਹੈ। ਇਹ ਪੂਰੀ ਤਰ੍ਹਾਂ ਗ਼ੈਰ-ਕਾਨੂੰਨੀ ਹੈ ਕਿਉਂਕਿ ਇਹ ਅੰਗਰੇਜ਼ਾਂ ਨੇ ਆਜ਼ਾਦੀ ਤੋਂ ਪਹਿਲਾਂ ਦੇ ਕਾਨੂੰਨਾਂ ਦੇ ਆਧਾਰ ‘ਤੇ ਲਗਾਇਆ ਸੀ।

ਸਿੱਖ ਵਕੀਲ ਜਸਪ੍ਰੀਤ ਸਿੰਘ ਨੇ ਕਮਲਾ ਹੈਰਿਸ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਭਾਰਤੀ ਲੋਕ ਸਭਾ ਚੋਣਾਂ ਵੀ ਜਿੱਤ ਚੁੱਕਾ ਹੈ ਪਰ ਭਾਰੀ ਬਹੁਮਤ ਨਾਲ ਜਿੱਤਣ ਤੋਂ ਬਾਅਦ ਉਸ ‘ਤੇ ਲਗਾਏ ਗਏ ਐਨਐਸਏ ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਸੀ।

ਅਟਾਰਨੀ ਜਸਪ੍ਰੀਤ ਸਿੰਘ ਨੇ ਅਮਰੀਕਾ ਦੀ ਉਪ ਰਾਸ਼ਟਰਪਤੀ ਨਾਲ ਹੋਈ ਮਿਟਿੰਗ ਬਾਰੇ ਵੀਡੀਓ ਸ਼ੇਅਰ ਕੀਤੀ ਹੈ ਜਿਸ ਦਾ ਲਿੰਕ ਹੇਠਾਂ ਦਿੱਤਾ ਜਾ ਰਿਹਾ  ਪਾਠਕ ਸੁਣ ਸਕਦੇ ਹਨ

https://www.instagram.com/reel/C8xL392P9Ne/?utm_source=ig_web_copy_link