ਰਾਹੁਲ ਗਾਂਧੀ ਨੂੰ ਵੱਡਾ ਝਟਕਾ:ਲੋਕ ਸਭਾ ‘ਚ ਰਾਹੁਲ ਗਾਂਧੀ ਦੇ ਭਾਸ਼ਣ ਦੇ ਕਈ ਹਿੱਸੇ ਰਿਕਾਰਡ ‘ਚੋਂ ਹਟਾ ਦਿੱਤੇ ਗਏ,ਪੀਐਮ ਮੋਦੀ ਨੂੰ ਵੀ ਖੜ੍ਹੇ ਹੋ ਕੇ ਦੇਣਾ ਪਿਆ ਜਵਾਬ
2 ਜੁਲਾਈ 2024
ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਬਿਆਨ ‘ਤੇ ਸੋਮਵਾਰ ਨੂੰ ਸਦਨ ‘ਚ ਕਾਫੀ ਹੰਗਾਮਾ ਹੋਇਆ। ਹਾਲਾਂਕਿ ਰਾਹੁਲ ਗਾਂਧੀ ਨੂੰ ਮੰਗਲਵਾਰ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਚਰਚਾ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਬਿਆਨ ਦੇ ਕਈ ਹਿੱਸਿਆਂ ਨੂੰ ਰਿਕਾਰਡ ਤੋਂ ਹਟਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਰਾਹੁਲ ਨੇ ਵੀ ਹਿੰਦੂਆਂ ਨੂੰ ਲੈ ਕੇ ਅਜਿਹਾ ਬਿਆਨ ਦਿੱਤਾ ਸੀ, ਜਿਸ ਕਾਰਨ ਪੀਐਮ ਮੋਦੀ ਨੂੰ ਵੀ ਖੜ੍ਹੇ ਹੋ ਕੇ ਜਵਾਬ ਦੇਣਾ ਪਿਆ ਸੀ।
ਰਾਹੁਲ ਗਾਂਧੀ ਵੱਲੋਂ ਹਿੰਦੂਆਂ ‘ਤੇ ਦਿੱਤੇ ਬਿਆਨ ਨੂੰ ਰਿਕਾਰਡ ਤੋਂ ਹਟਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹਿੰਦੂ ਧਰਮ ਖਿਲਾਫ ਦਿੱਤੇ ਬਿਆਨ ਨੂੰ ਵੀ ਹਟਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅਗਨੀਵੀਰ ਨੂੰ ਪ੍ਰਧਾਨ ਮੰਤਰੀ ਨਾਲ ਜੋੜਨ ਵਾਲੇ ਬਿਆਨ ਨੂੰ ਵੀ ਰਿਕਾਰਡ ਤੋਂ ਹਟਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰਾਹੁਲ ਨੇ ਲੋਕ ਸਭਾ ‘ਚ ਸੰਵਿਧਾਨ ਨੂੰ ਲੈ ਕੇ ਜੋ ਬਿਆਨ ਦਿੱਤਾ ਸੀ, ਉਸ ਨੂੰ ਵੀ ਸੰਸਦ ਦੇ ਰਿਕਾਰਡ ‘ਚੋਂ ਹਟਾ ਦਿੱਤਾ ਗਿਆ ਹੈ। ਰਾਹੁਲ ਨੇ ਆਪਣੇ ਭਾਸ਼ਣ ਦੌਰਾਨ ਹਿੰਦੂਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਸੱਤਾਧਾਰੀ ਪਾਰਟੀ ਹਿੰਦੂ ਨਹੀਂ ਹੈ। ਰਾਹੁਲ ਦਾ ਇਹ ਬਿਆਨ ਵੀ ਰਿਕਾਰਡ ਤੋਂ ਹਟਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰਾਹੁਲ ਨੇ ਭਾਜਪਾ ਨੂੰ ਨਫ਼ਰਤ ਫੈਲਾਉਣ ਵਾਲੀ ਕਿਹਾ ਸੀ। ਰਾਹੁਲ ਦਾ ਇਹ ਬਿਆਨ ਵੀ ਰਿਕਾਰਡ ਤੋਂ ਹਟਾ ਦਿੱਤਾ ਗਿਆ ਹੈ।
ਲੋਕ ਸਭਾ ਵਿੱਚ ਰਾਹੁਲ ਗਾਂਧੀ ਦੀ ਬਿਆਨਬਾਜ਼ੀ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਕੁਰਸੀ ਤੋਂ ਖੜ੍ਹੇ ਹੋ ਕੇ ਰਾਹੁਲ ਗਾਂਧੀ ਨੂੰ ਤਾੜਨਾ ਕੀਤੀ। ਰਾਹੁਲ ਗਾਂਧੀ ‘ਤੇ ਹਮਲਾ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਸੀ ਕਿ ਪੂਰੇ ਹਿੰਦੂ ਭਾਈਚਾਰੇ ਨੂੰ ਹਿੰਸਕ ਕਹਿਣਾ ਬਹੁਤ ਗੰਭੀਰ ਮਾਮਲਾ ਹੈ। ਪੀਐਮ ਮੋਦੀ ਨੇ ਕਿਹਾ ਸੀ ਕਿ ਲੋਕਤੰਤਰ ਅਤੇ ਸੰਵਿਧਾਨ ਨੇ ਮੈਨੂੰ ਸਿਖਾਇਆ ਹੈ ਕਿ ਮੈਨੂੰ ਵਿਰੋਧੀ ਧਿਰ ਦੇ ਨੇਤਾ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।