ਭਾਜਪਾ MP ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਕੁਲਵਿੰਦਰ ਕੌਰ ਦਾ ਬੇਂਗਲੁਰੂ ਤਬਾਦਲਾ

3 ਜੁਲਾਈ 2024

CISF ਦੀ ਕਾਂਸਟੇਬਲ ਕੁਲਵਿੰਦਰ ਕੌਰ, ਜਿਸ ਨੂੰ ਪਿਛਲੇ ਮਹੀਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕਥਿਤ ਤੌਰ ‘ਤੇ ਥੱਪੜ ਮਾਰਨ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਸੀ, ਨੂੰ ਬੈਂਗਲੁਰੂ ਤਬਦੀਲ ਕਰ ਦਿੱਤਾ ਗਿਆ ਹੈ।

ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ 6 ਜੂਨ ਨੂੰ ਵਾਪਰੀ ਘਟਨਾ ਤੋਂ ਬਾਅਦ ਸੀਆਈਐਸਐਫ ਨੇ ਕੁਲਵਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਉਸ ਵਿਰੁੱਧ ਅੰਦਰੂਨੀ ਜਾਂਚ ਸ਼ੁਰੂ ਕਰ ਦਿੱਤੀ ਸੀ। ਘਟਨਾ ਤੋਂ ਬਾਅਦ ਏਅਰਪੋਰਟ ਥਾਣੇ ਵਿੱਚ ਉਸਦੇ ਖ਼ਿਲਾਫ਼ ਕੁੱਟਮਾਰ ਦਾ ਕੇਸ ਵੀ ਦਰਜ ਕੀਤਾ ਗਿਆ।

6 ਜੂਨ ਨੂੰ ਕਾਂਗੜਾ ਦੀ ਸੰਸਦ ਮੈਂਬਰ ਜਦੋਂ ਏਅਰਪੋਰਟ ਤੋਂ ਦਿੱਲੀ ਜਾਣ ਵਾਲੀ ਫਲਾਈਟ ‘ਚ ਸਵਾਰ ਹੋਣ ਜਾ ਰਹੀ ਸੀ ਤਾਂ ਕੌਰ ਨੇ ਸਕਿਓਰਿਟੀ ਹੋਲਡ ਏਰੀਏ ‘ਚ ਕੰਗਣਾ ਰਣੌਤ ਨੂੰ ਕਥਿਤ ਤੌਰ ‘ਤੇ ਥੱਪੜ ਮਾਰ ਦਿੱਤਾ ਸੀ।ਇਸ ਘਟਨਾ ਤੋਂ ਬਾਅਦ ਕੁਲਵਿੰਦਰ ਕੌਰ ਨੇ ਦੋਸ਼ ਲਾਇਆ ਕਿ ਉਹ ਕੰਗਨਾ ‘ਤੇ ਕਿਸਾਨਾਂ ‘ਤੇ ਦਿੱਤੇ ਬਿਆਨਾਂ ‘ਤੇ ਗੁੱਸੇ ‘ਚ ਸੀ।