ਆਪ’ ‘ਚ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ’ ਪਾਰਟੀ ‘ਚ ਨਵੀਂ ਜ਼ਿੰਮੇਵਾਰੀ ਮਿਲੀ…..

5 ਜੁਲਾਈ 2024

ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਇੱਕ ਰਸਮੀ ਪੱਤਰ ਜਾਰੀ ਕਰਕੇ ‘ਆਪ’ ਸੰਸਦੀ ਪਾਰਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਪੱਤਰ ‘ਆਪ’ ਪਾਰਟੀ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੇ ਜਾਰੀ ਕੀਤਾ ਹੈ। ਜਿਸ ਤੋਂ ਬਾਅਦ ਸੰਜੇ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ।

ਆਮ ਆਦਮੀ ਪਾਰਟੀ ਨੇ ਅੱਜ ਆਪਣੇ ਸੰਸਦੀ ਦਲ ਦੇ ਨੇਤਾ ਦਾ ਐਲਾਨ ਕਰ ਦਿੱਤਾ ਹੈ। ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸਿੰਘ ਨੂੰ ‘ਆਪ’ ਸੰਸਦੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਜਿਸ ਤੋਂ ਬਾਅਦ ਸੰਜੇ ਸਿੰਘ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਕੀਤੀ

ਸਿੰਘ ਨੇ ਅੱਗੇ ਲਿਖਿਆ ਕਿ ਮੈਂ ਪਾਰਟੀ ਪਾਰਲੀਮਾਨੀ ਪਾਰਟੀ ਦੇ ਪ੍ਰਧਾਨ ਵਜੋਂ ਕੇਜਰੀਵਾਲ ਜੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ।