ਸੂਰਤ ‘ਚ ਛੇ ਮੰਜ਼ਿਲਾ ਇਮਾਰਤ ਢਹਿਣ ਕਾਰਨ ਮਰਨ ਵਾਲਿਆਂ ਦੀ ਗਿਣਤੀ 7 ਹੋਈ,ਹੋਰ ਵੀ ਲੋਕ ਫਸੇ ਹੋਣ ਦਾ ਖਦਸ਼ਾ

7 ਜੁਲਾਈ 2024

ਸੂਰਤ ਵਿੱਚ ਇੱਕ ਛੇ ਮੰਜ਼ਿਲਾ ਇਮਾਰਤ ਦੇ ਢਹਿ ਜਾਣ ਦੇ ਇੱਕ ਦਿਨ ਬਾਅਦ, ਐਤਵਾਰ ਸਵੇਰ ਤੱਕ ਮਰਨ ਵਾਲਿਆਂ ਦੀ ਗਿਣਤੀ ਸੱਤ ਹੋ ਗਈ ਹੈ। ਸੱਤ ਲਾਸ਼ਾਂ ਬਰਾਮਦ ਕੀਤੀਆਂ ਗਈਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜੀਆਂ ਗਈਆਂ ਹਨ, “ਇੱਕ ਔਰਤ ਨੂੰ ਬਚਾਇਆ ਗਿਆ ਹੈ।” ਜਿਸ ਦਾ ਇਲਾਜ ਚਲ ਰਿਹਾ ਹੈ ਅਤੇ ਹੁਣ ਉਸਦੀ ਹਾਲਤ ਸਥਿਰ ਹੈ।ਸੂਰਤ ਦੇ ਪੁਲਿਸ ਡਿਪਟੀ ਕਮਿਸ਼ਨਰ ਨੇ ਕਿਹਾਕਿ ਇਹ ਅਜੇ ਵੀ ਅਸਪਸ਼ਟ ਹੈ ਕਿ ਕਿੰਨੇ ਲੋਕ ਅਜੇ ਵੀ ਫਸੇ ਹੋਏ ਹਨ।

ਪੁਲਿਸ ਅਨੁਸਾਰ ਰਾਤ ਭਰ ਜਾਰੀ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੀਆਂ ਟੀਮਾਂ ਦੁਆਰਾ ਬਚਾਅ ਕਾਰਜ ਅਜੇ ਵੀ ਜਾਰੀ ਹਨ।