ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਦੂਜੇ ਧਰਮਾਂ ਬਾਰੇ ਭੜਕਾਉ ਭਾਸ਼ਨ ਦੇਣ ਵਾਲਿਆਂ ਖ਼ਿਲਾਫ ਸਖ਼ਤ ਕਾਰਵਾਈ ਦੇ ਆਦੇਸ਼
ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਕੁਲਦੀਪ ਸਿੰਘ ਚਾਹਲ ਆਈ.ਪੀ.ਐਸ. ਨੇ ਕਿਹਾ ਕਿ ਪੁਲਿਸ ਦੀ ਮੁੱਖ ਡਿਊਟੀ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣਾ ਅਤੇ ਕਾਨੂੰਨ ਦਾ ਰਾਜ ਕਾਇਮ ਰੱਖਣ ਦੀ ਹੈ, ਗੁੰਡਾ-ਗਰਦੀ ਕਿਸੇ ਵੀ ਕੀਮਤ ਪਰ ਬਰਦਾਸਤ ਨਹੀ ਕੀਤੀ ਜਾਵੇਗੀ।
ਨਿਊਜ਼ ਪੰਜਾਬ
ਲੁਧਿਆਣਾ, 7 ਜੁਲਾਈ – ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਕੁਲਦੀਪ ਸਿੰਘ ਚਾਹਲ ਆਈ.ਪੀ.ਐਸ. ਵੱਲੋ ਅਗਾਹ ਕੀਤਾ ਗਿਆ ਹੈ, ਕਿ ਅਗਰ ਕੋਈ ਵਿਅਕਤੀ, ਕਿਸੇ ਦੂਸਰੇ ਧਰਮ ਦੇ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਦੇ ਹੋਏ ਸ਼ੋਸ਼ਲ ਇਲੈਕਟ੍ਰਾਨਿਕ ਮੀਡੀਆ ‘ਤੇ ਭੜਕਾਉ ਭਾਸ਼ਨ ਦਿੰਦਾ ਹੈ, ਤਾਂ ਉਸ ਵਿਅਕਤੀ ਵਿਰੁੱਧ ਤੁਰੰਤ ਜਾਬਤੇ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।