ਪੰਜਾਬ ਦੇ ਟੈਕਸੀ ਡਰਾਈਵਰਾਂ ਨੇ ਹਿਮਾਚਲ ਮੁੱਦੇ ਤੇ ਕੀਤੀ ਹੜਤਾਲ,ਕੀਤਾ ਵੱਡਾ ਐਲਾਨ
8 ਜੁਲਾਈ 2024
ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਟੈਕਸੀ ਡਰਾਈਵਰ ਯੂਨੀਅਨਾਂ ਵਿਚਾਲੇ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਸੋਮਵਾਰ ਨੂੰ ਚੰਡੀਗੜ੍ਹ ਦੇ ਸੈਕਟਰ-25 ਵਿੱਚ ਪੰਜਾਬ ਦੇ ਟੈਕਸੀ ਚਾਲਕਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੜਤਾਲ ’ਤੇ ਬੈਠੇ ਡਰਾਈਵਰਾਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਪੰਜਾਬ ਦੇ ਡਰਾਈਵਰਾਂ ਨਾਲ ਹਿਮਾਚਲ ਵਿੱਚ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਤੋਂ ਤਿੰਨ ਗੁਣਾ ਟੈਕਸ ਵਸੂਲਿਆ ਜਾ ਰਿਹਾ ਹੈ। ਡਰਾਈਵਰਾਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ।ਮਜਬੂਰੀ ਵੱਸ ਉਨ੍ਹਾਂ ਨੂੰ ਸੰਘਰਸ਼ ਦੇ ਰਾਹ ‘ਤੇ ਆਉਣਾ ਪਿਆ। ਜੇ ਸਰਕਾਰ ਨੇ ਜਲਦੀ ਸੁਣਵਾਈ ਨਾ ਕੀਤੀ ਤਾਂ ਉਹ ਸੀਐਮ ਹਾਊਸ ਵੱਲ ਮਾਰਚ ਕਰਨਗੇ।