ਜੇ ਤੂੰ ਪਰਮਾਤਮਾ ਨਾਲ ਗੱਲਾਂ ਕਰਨੀਆਂ ਨੇ ਤੇ ਇੱਕ ਕੰਮ ਕਰ- ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 9 ਜੁਲਾਈ 2024

ਨਿਊਜ਼ ਪੰਜਾਬ 

ਜੇ ਤੂੰ ਪਰਮਾਤਮਾ ਨਾਲ ਗੱਲਾਂ ਕਰਨੀਆਂ ਨੇ ਤੇ ਇੱਕ ਕੰਮ ਕਰ- ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ

HUKAMNAMA

SRI DARBAR SAHIB JI ,AMRITSAR

ANG–590,9-JULY-2024

ਸਲੋਕੁ ਮਃ ੩ ॥

ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀं ਵਢੀं ਫਿਰਹਿ ਸੋਭਾ ਮੂਲਿ ਨ ਪਾਹਿ ॥੧॥

सलोकु मः ३ ॥

भगत जना कंउ आपि तुठा मेरा पिआरा आपे लइअनु जन लाइ ॥ पातिसाही भगत जना कउ दितीअनु सिरि छतु सचा हरि बणाइ ॥ सदा सुखीए निरमले सतिगुर की कार कमाइ ॥ राजे ओइ न आखीअहि भिड़ि मरहि फिरि जूनी पाहि ॥ नानक विणु नावै नकीं वढीं फिरहि सोभा मूलि न पाहि ॥१॥

Shalok, Third Mehl: He Himself is pleased with His humble devotees; my Beloved Lord attaches them to Himself. The Lord blesses His humble devotees with royalty; He fashions the true crown upon their heads. They are always at peace, and immaculately pure; they perform service for the True Guru. They are not said to be kings, who die in conflict, and then enter again the cycle of reincarnation. O Nanak, without the Name of the Lord, they wander about with their noses cut off in disgrace; they get no respect at all. ||1||

ਲਇਅਨੁ = ਲਾ ਲਏ ਹਨ ਉਸ ਨੇ। ਦਿਤੀਅਨੁ = ਦਿੱਤੀ ਹੈ ਉਸ ਨੇ।

ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ। ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ। ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਨਾਮ ਤੋਂ ਸੱਖਣੇ, ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ ॥੧॥

प्यारा प्रभु अपने भगतों पर आप प्रसन्न होता है और आप ही उसने उनको अपने से जोड़ लिया है। भक्तों के सिर पर सच्चा छत्र झुला कर भक्तों को पातशाही बख्शी है। सतगुरु की बताई कार कमा कर वह सदा सुखी और पवित्र रहते हैं। राजे उनको नहीं कहते जो आपस में लड़ मरते हैं और फिर योनियों में पड़ जाते हैं। गुरू नानक जी कहते हैं, हे नानक! नाम से दूर, राजे भी, नाक-कटवाए फिरते हैं और सोभा नहीं पाते॥१॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🚩🚩🙏🌷🙏🚩🚩