ਭਗਵੰਤ ਮਾਨ ਨੇ ਸੰਘਰਸ਼ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ
9 ਜੁਲਾਈ 2024
ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਘਰਸ਼ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਿਸਾਨਾਂ ਨੇ 12 ਜੁਲਾਈ ਨੂੰ ਬਠਿੰਡਾ ਵਿਖੇ ਹੋਣ ਵਾਲਾ ਧਰਨਾ ਰੱਦ ਕਰ ਦਿੱਤਾ ਹੈ।
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ, ਕਿਸਾਨੀ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ ਸੀ.. ਸ਼ਹੀਦ ਕਿਸਾਨ ਦੇ ਪਰਿਵਾਰ ਨਾਲ ਮੁਲਾਕ਼ਾਤ ਕੀਤੀ… ਵਾਅਦੇ ਮੁਤਾਬਕ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ… ਕਿਸਾਨਾਂ ਦੀ ਆਪਣੀ ਸਰਕਾਰ ਹਰ ਦੁੱਖ-ਸੁੱਖ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਤੇ ਖੜੀ ਰਹੇਗੀ।