ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਹੁਕਮ
10 ਜੁਲਾਈ 2024
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸ਼ੰਭੂ ਬਾਰਡਰ ‘ਤੇ ਬੰਦ ਰਾਹ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹਾਈਕੋਰਟ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਇਕ ਹਫ਼ਤੇ ਦੇ ਅੰਦਰ ਬੈਰੀਕੇਡ ਹਟਵਾ ਲਵੇ। ਇਸ ਦੇ ਨਾਲ ਹੀ ਅਦਾਲਤ ਨੇ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਅੰਦਰ ਸੜਕ ਸਾਫ਼ ਕਰਨ ਅਤੇ ਬੈਰੀਕੇਟ ਹਟਾਉਣ ਦੇ ਹੁਕਮ ਦਿੱਤੇ ਹਨ।ਹਾਈਕੋਰਟ ਨੇ ਕਿਹਾ ਕਿ ਸਰਹੱਦ ‘ਤੇ ਸਥਿਤੀ ਸਾਫ਼ ਹੈ ਅਤੇ ਕਿਸਾਨਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ। ਇਸ ਲਈ ਉਨ੍ਹਾਂ ਨੂੰ ਦਿੱਲੀ ਵੱਲ ਜਾਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਦੱਸ ਦੇਈਏ ਕਿ ਕਿਸਾਨਾਂ ਨੇ ਆਪਣੀਆਂ ਮੰਗਾਂ ਕਾਰਨ ਪਿਛਲੇ 5 ਮਹੀਨਿਆਂ ਤੋਂ ਸ਼ੰਭੂ ਬਾਰਡਰ ‘ਤੇ ਧਰਨਾ ਲਾਇਆ ਹੋਇਆ ਹੈ ਕਿਉਂਕਿ ਉਨ੍ਹਾਂ ਨੂੰ ਦਿੱਲੀ ਵੱਲ ਕੂਚ ਨਹੀਂ ਕਰਨ ਦਿੱਤਾ ਜਾ ਰਿਹਾ ਸੀ। ਕਿਸਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਕੂਚ ਕਰਨਾ ਚਾਹੁੰਦੇ ਸਨ। ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਸ ਨੇ ਇੱਥੇ 7 ਲੇਅਰ ਬੈਰੀਕੇਡਿੰਗ ਕੀਤੀ ਹੋਈ ਹੈ।