ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਤਬੀਅਤ ਅਚਾਨਕ ਵਿਗੜੀ – ਏਮਜ਼ ਵਿੱਚ ਦਾਖਲ ਕਰਵਾਇਆ
ਨਿਊਜ਼ ਪੰਜਾਬ
ਨਵੀਂ ਦਿੱਲੀ, 12 ਜੁਲਾਈ – ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਤਬੀਅਤ ਵੀਰਵਾਰ ਨੂੰ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ‘ਚ ਭਰਤੀ ਕਰਵਾਉਣਾ ਪਿਆ। ਪਿੱਠ ਦੇ ਤੇਜ਼ ਦਰਦ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ ਪਰ ਹੁਣ ਉਨ੍ਹਾਂ ਦੀ ਹਾਲਤ ਬਿਲਕੁਲ ਸਥਿਰ ਦੱਸੀ ਜਾ ਰਹੀ ਹੈ। ਹਾਲਾਂਕਿ, ਉਹ ਅਜੇ ਵੀ ਏਮਜ਼ ਵਿੱਚ ਦਾਖਲ ਹੈ ਅਤੇ ਹੋਰ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਰੱਖਿਆ ਮੰਤਰੀ ਰਾਜਨਾਥ ਸਿੰਘ ਏਮਜ਼ ਹਸਪਤਾਲ ਦੇ ਨਿਊਰੋ ਸਰਜਰੀ ਵਿਭਾਗ ‘ਚ ਦਾਖਲ ਹਨ। ਦੱਸਿਆ ਜਾ ਰਿਹਾ ਹੈ ਕਿ ਰੱਖਿਆ ਮੰਤਰੀ ਪਿਛਲੇ ਕਈ ਦਿਨਾਂ ਤੋਂ ਪਿੱਠ ਦਰਦ ਦੀ ਸਮੱਸਿਆ ਨਾਲ ਜੂਝ ਰਹੇ ਸਨ, ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਏਮਜ਼ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ।
ਰੱਖਿਆ ਮੰਤਰੀ ਦਾ ਏਮਜ਼ ਹਸਪਤਾਲ ਦੇ ਸੀਨੀਅਰ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਕੀਤਾ ਜਾ ਰਿਹਾ ਹੈ। ਏਮਜ਼ ਹਸਪਤਾਲ ਦੇ ਸੂਤਰਾਂ ਮੁਤਾਬਕ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਸਿਹਤ ਸਥਿਰ ਹੈ ਅਤੇ ਡਾਕਟਰ ਵੱਲੋਂ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕੱਲ੍ਹ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਜਨਮ ਦਿਨ ਵੀ ਸੀ, ਜਿਸ ਦੇ ਅਗਲੇ ਹੀ ਦਿਨ ਰੱਖਿਆ ਮੰਤਰੀ ਨੂੰ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ।