ਨੇਪਾਲ ‘ਚ ਢਿੱਗਾਂ ਡਿੱਗਣ ਕਾਰਨ ਦੋ ਬੱਸਾਂ ਤ੍ਰਿਸ਼ੂਲੀ ਨਦੀ ‘ਚ ਵਹਿ ਗਈਆਂ, 63 ਲੋਕ ਲਾਪਤਾ; ਕਾਠਮੰਡੂ ਤੋਂ ਕਈ ਉਡਾਣਾਂ ਵੀ ਕੀਤੀਆ ਰੱਦ

ਨੇਪਾਲ,12 ਜੁਲਾਈ 2024

ਨੇਪਾਲ ‘ਚ ਖਰਾਬ ਮੌਸਮ ਕਾਰਨ ਅੱਜ ਯਾਨੀ ਸ਼ੁੱਕਰਵਾਰ ਸਵੇਰੇ ਮੱਧ ਨੇਪਾਲ ‘ਚ ਮਦਨ-ਆਸ਼ੀਰ ਹਾਈਵੇ ‘ਤੇ ਢਿੱਗਾਂ ਡਿੱਗਣ ਕਾਰਨ ਲਗਭਗ 63 ਯਾਤਰੀਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਤ੍ਰਿਸ਼ੂਲੀ ਨਦੀ ‘ਚ ਰੁੜ੍ਹ ਗਈਆਂ। ਸਾਰੇ ਲਾਪਤਾ ਦੱਸੇ ਜਾ ਰਹੇ ਹਨ। ਮੁੱਢਲੀ ਜਾਣਕਾਰੀ ਅਨੁਸਾਰ ਦੋਵੇਂ ਬੱਸਾਂ ਵਿੱਚ ਡਰਾਈਵਰ ਸਮੇਤ ਕੁੱਲ 63 ਲੋਕ ਸਵਾਰ ਸਨ। ਹਾਦਸਾ ਸਵੇਰੇ ਕਰੀਬ ਸਾਢੇ ਤਿੰਨ ਵਜੇ ਵਾਪਰਿਆ। ਅਸੀਂ ਘਟਨਾ ਸਥਾਨ ‘ਤੇ ਹਾਂ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਲਗਾਤਾਰ ਹੋ ਰਹੀ ਬਰਸਾਤ ਕਾਰਨ ਸਾਨੂੰ ਲਾਪਤਾ ਬੱਸਾਂ ਦੀ ਭਾਲ ਕਰਨ ਵਿੱਚ ਦਿੱਕਤ ਆ ਰਹੀ ਹੈ। ਇਸ ਦੌਰਾਨ ਖਰਾਬ ਮੌਸਮ ਕਾਰਨ ਅੱਜ ਲਈ ਕਾਠਮੰਡੂ ਤੋਂ ਭਰਤਪੁਰ, ਚਿਤਵਨ ਦੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਅਤੇ ਰਾਹਤ ਕਰਮਚਾਰੀ ਮੌਕੇ ‘ਤੇ ਮੌਜੂਦ ਹਨ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਲਗਾਤਾਰ ਹੋ ਰਹੀ ਬਰਸਾਤ ਕਾਰਨ ਲਾਪਤਾ ਬੱਸਾਂ ਦੀ ਭਾਲ ਵਿੱਚ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।