ਮੁੱਖ ਖ਼ਬਰਾਂ

ਮਨੀਪੁਰ ਵਿੱਚ ਅੱਤਵਾਦੀ ਹਮਲੇ ‘ਚ CRPF ਜਵਾਨ ਸ਼ਹੀਦ ..

14 ਜੁਲਾਈ 2024

ਮਨੀਪੁਰ ‘ਚ ਪਿਛਲੇ ਕਾਫੀ ਸਮੇਂ ਤੋਂ ਉਥਲ-ਪੁਥਲ ਵਾਲੇ ਹਿੰਸਾ ਰੁਕਣ ਦੇ ਕੋਈ ਸੰਕੇਤ ਨਹੀਂ ਦੇ ਰਹੀ , ਹੁਣ ਤਾਜ਼ਾ ਘਟਨਾ ‘ਚ ਅੱਤਵਾਦੀਆਂ ਦੇ ਹਮਲੇ ‘ਚ CRPF ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ। ਹਮਲੇ ‘ਚ ਮਨੀਪੁਰ ਪੁਲਿਸ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ ਹੈ ਅਤੇ ਉਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਹ ਘਟਨਾ ਐਤਵਾਰ ਸਵੇਰੇ ਜਿਰੀਬਾਮ ਜ਼ਿਲ੍ਹੇ ਦੇ ਮੋਂਗਬਾਂਗ ਪਿੰਡ ਵਿੱਚ ਵਾਪਰੀ। ਘਟਨਾ ਤੋਂ ਬਾਅਦ ਇਲਾਕੇ ‘ਚ ਵਾਧੂ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ

ਸੀਆਰਪੀਐਫ ਜਵਾਨ ਦੇ ਸਿਰ ਵਿੱਚ ਗੋਲੀ ਲੱਗੀ ਸੀ ਅਤੇ ਹਸਪਤਾਲ ਲਿਜਾਂਦੇ ਸਮੇਂ ਤੱਕ ਉਸਦੀ ਮੌਤ ਹੋ ਗਈ ਸੀ। ਹਮਲੇ ‘ਚ ਜ਼ਖਮੀ ਪੁਲਸ ਮੁਲਾਜ਼ਮ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ ਅਤੇ ਫਿਲਹਾਲ ਉਸ ਦੀ ਹਾਲਤ ਖਤਰੇ ਤੋਂ ਬਾਹਰ ਹੈ। ਕੁਰਬਾਨ ਹੋਏ ਜਵਾਨ ਦੀ ਪਛਾਣ ਅਜੈ ਕੁਮਾਰ ਝਾਅ ਵਜੋਂ ਹੋਈ ਹੈ ਅਤੇ ਉਹ ਬਿਹਾਰ ਦਾ ਰਹਿਣ ਵਾਲਾ ਸੀ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਰਾਤ ਨੂੰ ਵੀ ਗੋਲੀ ਚੱਲਣ ਦੀ ਆਵਾਜ਼ ਸੁਣੀ ਸੀ। ਹਮਲੇ ਵਿੱਚ ਸੁਰੱਖਿਆ ਬਲਾਂ ਦੀ ਇੱਕ ਗੱਡੀ ਵੀ ਨੁਕਸਾਨੀ ਗਈ।