ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਜਾਰੀ ਕੀਤਾ ,ਸਿੱਖ ਅਜਾਇਬ ਘਰ ’ਚ ਲੱਗੇਗੀ ਏਨਾ ਸਿੱਖ ਆਗੂ ਦੀਆ ਤਸਵੀਰਾ

14 ਜੁਲਾਈ 2024

ਸਿੱਖ ਅਜਾਇਬ ਘਰ ’ਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਅਤੇ ਪਰਮਜੀਤ ਪੰਜਵੜ ਦੀ ਤਸਵੀਰ ਲੱਗੇਗੀ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਜਾਰੀ ਕੀਤਾ ਗਿਆ ਹੈ। ਜਿਸ ’ਚ ਉਨ੍ਹਾਂ ਨੇ ਕਿਹਾ ਕਿ ਹਰਦੀਪ ਸਿੰਘ ਨਿੱਝਰ, ਪਰਮਜੀਤ ਪੰਜਵੜ ਤੇ ਗਜਿੰਦਰ ਸਿੰਘ ਦੀਆਂ ਤਸਵੀਰਾਂ ਨੂੰ ਸਿੱਖ ਅਜਾਇਬ ਘਰ ’ਚ ਲਗਾਈਆਂ ਜਾਣ। ਨਾਲ ਹੀ ਉਨ੍ਹਾਂ ਨੂੰ ਜਥੇਦਾਰ ਸਾਹਿਬ ਨੇ ਕੌਮ ਦੇ ਸ਼ਹੀਦ ਵੀ ਕਰਾਰ ਦਿੱਤਾ ਹੈ।

ਦੱਸ ਦਈਏ ਕਿ ਇਹ ਐਲਾਨ ਭਾਈ ਗਜਿੰਦਰ ਸਿੰਘ ਖਾਲਸਾ ਦੀ ਸ਼ਰਧਾਂਜਲੀ ਸਮਾਗਮ ਮੌਕੇ ਜਥੇਦਾਰ ਸਾਹਿਬ ਵੱਲੋਂ ਕੀਤਾ ਗਿਆ ਸੀ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਗਜਿੰਦਰ ਸਿੰਘ ਪੰਥਕ ਸੰਘਰਸ਼ ਦੇ ਉਹ ਯੋਧੇ ਸਨ, ਜਿਨ੍ਹਾਂ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਕੌਮ ਦੇ ਲੇਖੇ ਲਾਇਆ। ਉਨ੍ਹਾਂ ਕਿਹਾ ਕਿ ਭਾਈ ਗਜਿੰਦਰ ਸਿੰਘ ਨੇ ਜਲਾਵਤਨੀ ਭਰੀ ਜ਼ਿੰਦਗੀ ਵਿਚ ਰਹਿੰਦਿਆਂ ਵੀ ਕੌਮੀ ਅਜ਼ਾਦੀ ਦੇ ਸੰਘਰਸ਼ ਪ੍ਰਤੀ ਆਪਣੀ ਦ੍ਰਿੜ੍ਹਤਾ ਤੇ ਸਮਰਪਣ ਭਾਵਨਾ ਨਾਲ ਸਮਝੌਤਾ ਨਹੀਂ ਕੀਤਾ ਅਤੇ ਉਹ ਪੰਥਕ ਸਿਧਾਂਤਾਂ ’ਤੇ ਪਹਿਰਾ ਦਿੰਦੇ ਰਹੇ।ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਗਜਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਲਾਵਤਨੀ ਸਿੱਖ ਯੋਧੇ ਦਾ ਖਿਤਾਬ ਦਿੱਤਾ ਗਿਆ ਹੈ, ਜਿਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥਕ ਪ੍ਰੰਪਰਾਵਾਂ ਅਨੁਸਾਰ ਸਮਾਗਮ ਕਰਕੇ ਇਹ ਸਨਮਾਨ ਉਨ੍ਹਾਂ ਦੇ ਪਰਿਵਾਰ ਨੂੰ ਸੌਂਪਿਆ ਜਾਵੇਗਾ।ਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਭਾਈ ਗਜਿੰਦਰ ਸਿੰਘ, ਭਾਈ ਹਰਦੀਪ ਸਿੰਘ ਨਿੱਝਰ ਤੇ ਭਾਈ ਪਰਮਜੀਤ ਸਿੰਘ ਪੰਜਵੜ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਲਈ ਕਾਰਵਾਈ ਕਰੇ।