ਨਵੀਆਂ ਰਿਆਇਤਾਂ ਅਧੀਨ ਯੋਗ ਸਨਅਤੀ ਇਕਾਈਆਂ ਆਨਲਾਈਨ ਅਪਲਾਈ ਕਰ ਸਕਦੀਆਂ ਹਨ : ਸੁੰਦਰ ਸ਼ਾਮ ਅਰੋੜਾ

ਚੰਡੀਗੜ, 21 ਅਪ੍ਰੈਲ: (  ਨਿਊਜ਼ ਪੰਜਾਬ  )

ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਪਿਛਲੇ ਹਫ਼ਤੇ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਤਹਿਤ ਦਰਸਾਏ ਗਏ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਜਿਹੜੀ ਸਨਅਤੀ ਇਕਾਈਆਂ  ਆਪਣਾ ਕੰਮਕਾਜ ਸ਼ੁਰੂ ਕਰਨਾ ਚਾਹੁੰਦੀਆਂ ਹਨ, ਉਹ ਉਦਯੋਗ ਅਤੇ ਵਣਜ ਵਿਭਾਗ ਦੀ ਸਾਈਟ ‘ਤੇ ਆਨ ਲਾਈਨ ਅਪਲਾਈ ਕਰਕੇ ਆਪਣਾ ਕੰਮਕਾਜ ਸ਼ੁਰੂ ਕਰ ਸਕਦੀਆਂ ਹਨ।
ਪੰਜਾਬ ਦੇ ਉਦਯੋਗ ਤੇ ਵਣਜ  ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਫ਼ਿਊ ਦੌਰਾਨ ਕੰਮਕਾਜ ਚਲਾਉਣ ਦੀ ਸਹੂਲਤ ਲਈ ਇੱਕ ਸਮਰਪਿਤ ਲਿੰਕ https://pbindustries.gov.in/static/covid9ndustryPermission ਤਿਆਰ ਕੀਤਾ ਗਿਆ ਹੈ। ਉਨ•ਾਂ ਅੱਗੇ ਕਿਹਾ ਕਿ ਇਸ ਸਬੰਧੀ ਪ੍ਰਵਾਨਗੀਆਂ ਦੇਣ ਲਈ ਡਿਪਟੀ ਕਮਿਸ਼ਨਰਾਂ ਵੱਲੋਂ ਜ਼ਿਲ•ਾ ਉਦਯੋਗ ਕੇਂਦਰਾਂ ਦੇ ਸਬੰਧਤ ਜਨਰਲ ਮੈਨੇਜਰਾਂ ਨੂੰ ਅਧਿਕਾਰਤ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਵੱਲੋਂ 15-4-2020 ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਅਦ ਵਿੱਚ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ 18-4-2020 ਨੂੰ ਆਦੇਸ਼ ਜਾਰੀ ਕੀਤੇ ਗਏ ਸਨ ਜਿਸ ਅਧੀਨ ਉਕਤ ਦਿਸ਼ਾ ਨਿਰਦੇਸ਼ਾਂ ਤਹਿਤ ਦਰਸਾਏ ਗਏ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਕੁਝ ਸਨਅਤੀ ਇਕਾਈਆਂ ਨੂੰ ਕੰਮ ਕਰਨ ਦੀ ਆਗਿਆ ਦਿੱਤੀ ਗਈ ਹੈ।
ਇਸ ਪੋਰਟਲ ਜ਼ਰੀਏ ਨਿਰਮਾਣ ਕਾਰਜਾਂ ਲਈ  ਜਿਲ•ਾ ਉਦਯੋਗ ਕੇਂਦਰਾਂ ਦੇ ਜਨਰਲ ਮੈਨੇਜਰ ਤੋਂ ਪ੍ਰਵਾਨਗੀਆਂ ਲੈਣ ਦੀ ਵਿਵਸਥਾ ਵੀ ਕੀਤੀ ਗਈ ਹੈ। ਉਕਤ ਪੋਰਟਲ ਵਿੱਚ ਅਰਜ਼ੀਆਂ ਜਮ•ਾਂ ਕਰਵਾਉਣ ਅਤੇ ਮਨਜ਼ੂਰ ਹੋਣ ਸਮੇਂ ਨਿਵੇਸ਼ਕ ਨੂੰ ਐਸ.ਐਮ.ਐਸ. ਭੇਜਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਉਦਯੋਗ ਮੰਤਰੀ ਨੇ ਅੱਗੇ ਕਿਹਾ ਕਿ ਇਸ ਆਨਲਾਈਨ ਸਹੂਲਤ ਨਾਲ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਲਈ ਲੱਗਣ ਵਾਲੇ ਸਮੇਂ ਦੀ ਬੱਚਤ ਹੋਵੇਗੀ ਅਤੇ ਅਜਿਹੀਆਂ ਪ੍ਰਵਾਨਗੀਆਂ ਲੈਣ ਲਈ ਦਫ਼ਤਰਾਂ ‘ਚ ਆਉਣ-ਜਾਣ ਦੀ ਜ਼ਰੂਰਤ ਨਹੀਂ ਪਵੇਗੀ।
———-