ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਜ਼ਮਾਨਤ,ਤਿਹਾੜ ਜੇਲ ‘ਚ ਹੀ ਰਹਿਣਗੇ…..ਅਗਲੀ ਸੁਣਵਾਈ 7 ਅਗਸਤ ਨੂੰ
ਨਵੀਂ ਦਿੱਲੀ:15 ਜੁਲਾਈ 2024
ਕਥਿਤ ਸ਼ਰਾਬ ਨੀਤੀ ਮਾਮਲੇ ‘ਚ ਤਿਹਾੜ ਜੇਲ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ‘ਚ ਸੁਣਵਾਈ ਟਾਲ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 7 ਅਗਸਤ ਨੂੰ ਹੋਵੇਗੀ। ਉਦੋਂ ਤੱਕ ਕੇਜਰੀਵਾਲ ਤਿਹਾੜ ਜੇਲ੍ਹ ਵਿੱਚ ਹੀ ਰਹਿਣਗੇ। ਕੇਜਰੀਵਾਲ ਦੇ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਉਨ੍ਹਾਂ ਅਦਾਲਤ ਨੂੰ ਅੱਗੇ ਕਿਹਾ ਕਿ ਉਸਨੂੰ ਹੋਰ ਸਮਾਂ ਚਾਹੀਦਾ ਹੈ। ਕਿਉਂਕਿ ਈਡੀ ਨੇ ਬੀਤੀ ਰਾਤ 11 ਵਜੇ ਪਟੀਸ਼ਨ ‘ਤੇ ਨਵਾਂ ਜਵਾਬ ਦਾਖ਼ਲ ਕੀਤਾ ਹੈ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 6 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ।