Cycling ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ : ਸਾਈਕਲਿੰਗ ਲਈ ਹੋਵੇਗੀ ਚੋਣ – ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ਵਿੱਚ ਮਿਲੇਗੀ ਟ੍ਰੇਨਿੰਗ  

ਨਿਊਜ਼ ਪੰਜਾਬ

ਪਟਿਆਲਾ, 17 ਜੁਲਾਈ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਸਪੋਰਟਸ ਅਥਾਰਿਟੀ ਆਫ ਇੰਡੀਆ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਅਤੇ ਵਿਸ਼ੇਸ਼ ਤੌਰ ‘ਤੇ ਸਾਈਕਲਿੰਗ ਖੇਡ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ।

ਇਸ ਤਹਿਤ ਖ਼ਿਡਾਰੀਆਂ ਦੀ ਚੋਣ ਕਰ ਕੇ ਉਹਨਾਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ਵਿੱਚ ਭੇਜਿਆ ਜਾਵੇਗਾ, ਜਿਥੇ ਉਹਨਾਂ ਦਾ ਰਹਿਣਾ, ਖੁਰਾਕ, ਟਰੇਨਿੰਗ, ਖੇਡ ਦਾ ਸਾਜੋ ਸਮਾਨ ਮੁਫ਼ਤ ਦਿੱਤਾ ਜਾਵੇਗਾ।ਸ. ਕਾਹਲੋਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਨੌਜਵਾਨਾਂ ਦੀ ਟਰਾਇਲ ਰਾਹੀਂ ਚੋਣ ਕੀਤੀ ਜਾਣੀ ਹੈ ਤੇ ਚੁਣੇ ਹੋਏ ਖਿਡਾਰੀ ਦਿੱਲੀ ਵਿਖੇ ਫਈਨਲ ਟਰਾਇਲ ਲਈ ਭੇਜੇ ਜਾਣਗੇ।

ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਜ਼ਿਲ੍ਹਿਆਂ ਵਿੱਚ ਟਰਾਇਲ ਕਰਵਾਏ ਜਾਣਗੇ ਤੇ ਇਹਨਾਂ ਦੇ ਨਾਲ ਲੱਗਦੇ ਜ਼ਿਲ੍ਹੇ ਦੇ ਖਿਡਾਰੀ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਮੇਟੀ ਇੰਚਾਰਜ ਬਖਸ਼ੀਸ਼ ਸਿੰਘ ਨਾਲ ਫੋਨ ਨੰਬਰ 9872409600 ‘ਤੇ ਸੰਪਰਕ ਕਰ ਸਕਦੇ ਹਨ।

ਜਿਵੇਂ ਕਿ ਪਟਿਆਲਾ ਜ਼ਿਲ੍ਹੇ ਦੇ ਨਾਲ ਲੱਗਦੇ ਜ਼ਿਲ੍ਹੇ ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਜਨਮ ਮਿਤੀ 2010,2011,2012, ਹਿੱਸਾ ਲੈ ਸਕਦੇ ਹਨ। ਇਹਨਾਂ ਟਰਾਇਲਾਂ ਵਿੱਚ ਖਿਡਾਰੀਆਂ ਨੂੰ ਸਟੈਂਡਿੰਗ ਬਰੌਡ ਜੰਪ, ਹਾਈ ਜੰਪ (ਵਰਟੀਕਲ) ਅਤੇ ਲੜਕੇ 1600 ਮੀਟਰ ਅਤੇ ਲੜਕੀਆਂ 800 ਮੀਟਰ ਦੀ ਦੌੜ ਕਰਵਾਈ ਜਾਵੇਗੀ।

ਪਟਿਆਲਾ ਜ਼ਿਲ੍ਹੇ ਦੇ ਟਰਾਇਲ ਪੋਲੋ ਗਰਊਡ ਪਟਿਆਲਾ ਵਿੱਚ 4 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਕਰਵਾਏ ਜਾਣਗੇ ਪਟਿਆਲਾ ਜ਼ਿਲ੍ਹੇ ਦੇ ਨਾਲ ਲੱਗਦੇ ਜ਼ਿਲ੍ਹੇ ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮਾਲੇਰਕੋਟਲਾ, ਫ਼ਤਿਹਗੜ੍ਹ ਸਾਹਿਬ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਵੀ ਇਹਨਾਂ ਵਿੱਚ ਹਿੱਸਾ ਲੈ ਸਕਦੇ ਹਨ।

Sports trials under talent identification program

News Punjab

Patiala, July 17 – A talent identification program is being conducted by the Cycling Federation of India in collaboration with the Sports Authority of India with the aim of encouraging youth for sports at the grassroots level.Giving information in this regard, the convener of the talent identification program and Maharaja Ranjit Singh awardee Jagdeep Singh Kahlon said that the talent identification program is being conducted in the whole of Punjab, the main purpose of which is to connect the youth with sports and especially cycling so that Cycling can be promoted in Punjab. Under this, the youngsters will be selected and sent to the academies of the Cycling Federation of India, where their accommodation, food, training, sports equipment will be provided free of cost.Mr. Kahlon said that youth from all the districts of Punjab are to be selected through trials and the selected players will be sent for the final trials in Delhi. Boys and girls (12 to 14 years) born in 2010, 2011, 2012 from Sangrur, Sahibzada Ajit Singh Nagar, Malerkotla, Fatehgarh Sahib districts adjacent to Patiala district can participate.In these trials, the athletes have to pass the standing broad jump, high jump (vertical) and 1600 meters for boys and 800 meters for girls. Patiala District Trials will held at Polo Ground, Patiala on 4th August from 7 AM to 6 PM. Interested players should bring their eligibility, relevant age proof certificates, 04 passport size photographs to Polo Ground Patiala on 4th August. For more information Talent Identification Program Committee incharge Bakhshish Singh can be contacted on phone number 9872409600.