ਵਿਦੇਸ਼ ਮੰਤਰਾਲੇ ਨੇ ਕਿਹਾ,ਬੰਗਲਾਦੇਸ਼ ਵਿੱਚ ਸਾਰੇ ਭਾਰਤੀ ਨਾਗਰਿਕ ਸੁਰੱਖਿਅਤ

19 ਜੁਲਾਈ 2024

ਗੁਆਂਢੀ ਦੇਸ਼ ਵਿਚ ਜਾਰੀ ਹਿੰਸਕ ਪ੍ਰਦਰਸ਼ਨਾਂ ਦੇ ਚਲਦਿਆਂ ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਥੇ ਸਥਿਤ ਸਾਰੇ ਭਾਰਤੀ ਸੁਰੱਖਿਅਤ ਹਨ ਅਤੇ ਦਿੱਲੀ ਬੰਗਲਾਦੇਸ਼ ਦੇ ਅਧਿਕਾਰੀਆਂ ਦੇ ਸੰਪਰਕ ਵਿਚ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤੀ ਨਾਗਰਿਕਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਵਿਭਾਗ ਦੇ ਮੰਤਰੀ ਐੱਸ ਜੈਸ਼ੰਕਰ ਸਥਿਤੀ ‘ਤੇ ਖ਼ੁਦ ਨਜ਼ਰ ਰੱਖ ਰਹੇ ਹਨ। ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਉਥੇ 8500 ਵਿਦਿਆਰਥੀ ਅਤੇ ਵੱਖ ਵੱਖ ਸਥਾਨਾਂ ‘ਤੇ 15000 ਦੇ ਕਰੀਬ ਭਾਰਤੀ ਨਾਗਰਿਕ ਹਨ। ਉਨ੍ਹਾਂ ਕਿਹਾ ਕਿ ਸਾਡੇ ਭਾਰਤੀ ਨਾਗਰਿਕ ਸੁਰੱਖਿਅਤ ਹਨ।

ਜ਼ਿਕਰਯੋਗ ਹੈ ਕਿ ਬੰਗਲਾਦੇਸ਼ ਵਿੱਚ ਸਰਕਾਰੀ ਨੌਕਰੀਆਂ ਵਿੱਚ ਵਿਵਾਦਤ ਕੋਟਾ ਪ੍ਰਣਾਲੀ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ, ਜਿਸ ਦੌਰਾਲ ਕਈ ਪ੍ਰਦਰਸ਼ਨਕਾਰੀ ਮਾਰੇ ਗਏ ਅਤੇ ਸੈਂਕੜੇ ਜ਼ਖ਼ਮੀ ਹੋ ਗਏ।