1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ ਖਿਲਾਫ ਅਦਾਲਤ ਨੇ ਦੋਸ਼ ਤੈਅ ਕਰਨ ‘ਤੇ ਫੈਸਲਾ ਸੁਰੱਖਿਅਤ ਰੱਖਿਆ 

 

ਦਿੱਲੀ ਦੀ ਰੌਸ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਅਤੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ ਦੋਸ਼ ਤੈਅ ਕਰਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਹ ਮਾਮਲਾ ਤਿੰਨ ਲੋਕਾਂ ਦੀ ਮੌਤ ਨਾਲ ਸਬੰਧਤ ਹੈ

ਪੁਲ ਬੰਗਸ਼ ਸਿੱਖ ਕਤਲੇਆਮ ਮਾਮਲੇ ‘ਚ ਕਾਂਗਰਸ ਆਗੂ ਜਗਦੀਸ਼ ਟਾਈਟਲਰ ਖਿਲਾਫ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਮਾਮਲੇ ‘ਚ ਰੌਸ ਐਵੇਨਿਊ ਦੀ ਅਦਾਲਤ ਨੇ ਸ਼ੁੱਕਰਵਾਰ ਨੂੰ ਦੋਸ਼ ਤੈਅ ਕਰਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵੱਲੋਂ ਦੋਸ਼ਾਂ ਬਾਰੇ 2 ਅਗਸਤ ਨੂੰ ਹੁਕਮ ਸੁਣਾਏ ਜਾਣ ਦੀ ਸੰਭਾਵਨਾ ਹੈ। ਇਹ ਮਾਮਲਾ 1984 ਵਿੱਚ ਪੁਲ ਬੰਗਸ਼ ਇਲਾਕੇ ਵਿੱਚ ਸਿੱਖਾਂ ਦੇ ਕਤਲ ਨਾਲ ਸਬੰਧਤ ਹੈ।

ਸੀਬੀਆਈ ਦੇ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਸੀਬੀਆਈ ਅਤੇ ਜਗਦੀਸ਼ ਟਾਈਟਲਰ ਦੇ ਵਕੀਲਾਂ ਦੇ ਬਿਆਨਾਂ ਅਤੇ ਸਪਸ਼ਟੀਕਰਨਾਂ ਤੋਂ ਬਾਅਦ, ਦੋਸ਼ ਆਇਦ ਕਰਨ ਬਾਰੇ ਹੁਕਮ ਰਾਖਵਾਂ ਰੱਖ ਲਿਆ। ਸੀਬੀਆਈ ਨੇ ਪਿਛਲੇ ਸਾਲ ਮਈ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਸੀ।