ਪੰਜ ਦਿਨ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਕੇਂਦਰ ਸਰਕਾਰ ਨੂੰ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਕੀਤੀ ਅਪੀਲ
20 ਜੁਲਾਈ 2024
ਜ਼ਿਲ੍ਹਾ ਕਪੂਰਥਲਾ ਦੇ ਬਲਾਕ ਢਿੱਲਵਾਂ ਦੇ ਪਿੰਡ ਮੰਡੇਰ ਬੇਟ ਦੇ ਨੌਜਵਾਨ ਦੀ ਕੈਨੇਡਾ ’ਚ ਬ੍ਰੇਨ ਅਟੈਕ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੇ ਪਿਤਾ ਬਲਕਾਰ ਸਿੰਘ ਨੇ ਦੱਸਿਆ ਕਿ 5 ਦਿਨ ਪਹਿਲਾ ਹੀ ਗਿਆ ਸੀ ਉਨ੍ਹਾਂ ਦਾ ਇਕਲੌਤਾ ਬੇਟਾ ਵਰਿੰਦਰ ਸਿੰਘ (33) ਰੁਜ਼ਗਾਰ ਲਈ ਬੀਤੀ 13 ਜੁਲਾਈ ਨੂੰ ਕੈਨੇਡਾ ਦੇ ਸ਼ਹਿਰ ਸਰੀ ਗਿਆ ਸੀ। 17 ਜੁਲਾਈ ਨੂੰ ਉਨ੍ਹਾਂ ਨੂੰ ਉਸ ਦੀ ਮੌਤ ਦੀ ਖ਼ਬਰ ਮਿਲ ਗਈ। ਪਰਿਵਾਰ ਨੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ’ਚ ਮਦਦ ਕੀਤੀ ਜਾਵੇ।